ਕੈਬਨਿਟ ਮੀਟਿੰਗ ਕਰਕੇ ਪੰਜਾਬ ਸਰਕਾਰ ਨੇ ਕੀਤਾ ਅਨੁਮਾਨਤ ਬਜਟ ਪਾਸ

0
29
Meeting

ਚੰਡੀਗੜ੍ਹ, 6 ਮਾਰਚ 2026 : ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੈਬਨਿਟ ਮੀਟਿੰਗ (Cabinet meeting) ਕਰਕੇ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਅਨੁਮਾਨਤ ਬਜਟ (Estimated budget) ਪਾਸ ਕੀਤਾ ਗਿਆ ।

ਕਦੋਂ ਪੇਸ਼ ਕੀਤਾ ਜਾਵੇਗਾ ਬਜਟ

ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਜੋ ਪੰਜਾਬ ਦਾ ਅਨੁਮਾਨਤ ਬਜਟ ਪਾਸ ਕੀਤਾ ਗਿਆ ਹੈ ਨੂੰ ਕੈਬਨਿਟ ਵਲੋਂ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ।

ਕੀ ਦੱਸਿਆ ਮੁੱਖ ਮੰਤਰੀ ਪੰਜਾਬ ਮਾਨ ਨੇ

ਇਸ ਸੰਬੰਧੀ ਮੁੱਖ ਮੰਤਰੀ (Chief Minister) ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵਲੋਂ ਪਾਸ ਕੀਤਾ ਗਿਆ ਹੈ ਤੇ ਇਹ ਬਜਟ ਹੁਣ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ । ਦੱਸਣਯੋਗ ਹੈ ਕਿ ਜਿਸ ਦਿਨ ਬਜਟ ਪੇੇਸ਼ ਕੀਤਾ ਜਾ ਰਿਹਾ ਹੈ ਉਸ ਦਿਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ `ਚ ਵੱਡਾ ਯੋਗਦਾਨ ਪਾਏਗਾ ।

Read More : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤਾ ਮੇਰੀ ਰਸੋਈ ਸਕੀਮ ਦਾ ਐਲਾਨ

LEAVE A REPLY

Please enter your comment!
Please enter your name here