ਜਲੰਧਰ, 12 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਲੱਖਾਂ ਲਾਭਪਾਤਰੀਆਂ ਨੂੰ ਕਰੋੜਾਂ ਦੀ ਵਿੱਤੀ ਮਦਦ ਦਿੱਤੀ ਗਈ ਹੈ ।
ਕਿੰਨੇ ਲਾਭਪਾਾਤਰੀਆਂ ਨੂੰ ਕਿੰਨੇ ਕਰੋੜ ਦੀ ਦਿੱਤੀ ਗਈ ਹੈ ਮਦਦ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜੋ ਕਿ ਸੂਬੇ ਦੇ ਕਮਜ਼ੋਰ, ਲੋੜਵੰਦ ਅਤੇ ਵਾਂਝੇ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਵਲੋਂ ਸਾਲ 20266-27 ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਹੁਣ ਤੱਕ 36.39 ਲੱਖ ਲਾਭਪਾਤਰੀਆਂ ਨੂੰ 3243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ।
ਕੀ ਦੱਸਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ ਲਈ 9.45 ਲੱਖ ਲਾਭਪਾਤਰੀਆਂ ਨੂੰ 841.76 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ । ਇਸੇ ਤਰ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 26.94 ਲੱਖ ਲਾਭਪਾਤਰੀਆਂ ਦੇ ਮਾਧਿਅਮ ਨਾਲ 2,401.67 ਕਰੋੜ ਰੁਪਏ ਉਪਲਬਧ ਕਰਵਾਏ ਗਏ ਹਨ । ਸਮਾਜਿਕ ਸੁਰੱਖਿਆ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਯੋਗ ਲੋਕਾਂ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2026-27 ਲਈ 6131.91 ਕਰੋੜ ਰੁਪਏ ਦ ਬਜਟ ਪ੍ਰਬੰਧ ਕੀਤਾ ਹੈ ।









