ਪੰਜਾਬ ਸਰਕਾਰ ਵਲੋਂ 74ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਵਿਭਾਗ ਦੇ 11 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 4 ਪੁਲਿਸ ਅਧਿਕਾਰੀਆਂ ਨੂੰ ਵੀ ਸੀਐਮ ਰਕਸ਼ਕ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੁਲਿਸ ਵਿਭਾਗ ਦੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੈਡਲ ਫੌਰ ਆਊਟਸਟੈਂਡਿੰਗ ਡਿਵੋਸ਼ਨ ਡਿਊਟੀ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ, ਚੀਫ ਡੀਜੀਪੀ, ਏਡੀਜੀਪੀ, ਆਬਕਾਰੀ ਕਮਿਸ਼ਨਰ, ਆਈਜੀਪੀ, ਐਸਐਸਪੀ ਅਤੇ ਹੋਰ ਅਧਿਕਾਰੀ ਸ਼ਾਮਲ ਹਨ।

ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਬਠਿੰਡਾ ਵਿੱਚ ਕੌਮੀ ਝੰਡਾ ਲਹਿਰਾਉਣਗੇ। ਇਸ ਦੇ ਲਈ ਪੁਲਿਸ-ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਹ ਇੱਥੇ ਪਰੇਡ ਦੀ ਸਲਾਮੀ ਲੈਣ ਉਪਰੰਤ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨਗੇ।