ਪੰਜਾਬ ਕੈਬਨਿਟ ਦੇ 5 ਨਵੇਂ ਮੰਤਰੀਆਂ ਨੂੰ ਰਾਜਪਾਲ ਨੇ ਚੁਕਾਈ ਸਹੁੰ
ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਜਿਸ ਲਈ 5 ਨਵੇਂ ਮੰਤਰੀ ਸਹੁੰ ਚੁੱਕੀ ਹੈ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਆਯੋਜਨ ਕੀਤਾ ਗਿਆ ਹੈ। ਇਸ ਸਮਾਗਮ ‘ਚ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵੀ ਹਾਜ਼ਰ ਹਨ। 5 ਨਵੇਂ ਕੈਬਨਿਟ ਮੰਤਰੀਆਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਸਹੁੰ ਚੁੱਕਾਈ ਹੈ। ਸਭ ਤੋਂ ਪਹਿਲਾ ਪਹਿਲਾਂ ਤਰੁਨਪ੍ਰੀਤ ਸਿੰਘ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਨੇ ਸਹੁੰ ਚੁੱਕੀ।
CM ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ || Punjab News
ਇਸ ਤੋਂ ਪਹਿਲਾਂ ਐਤਵਾਰ ਨੂੰ 4 ਮੰਤਰੀਆਂ ਦੀ ਕੈਬਨਿਟ ਬਰਖਾਸਤ ਕਰ ਦਿੱਤੀ ਗਈ ਸੀ। ਮੰਤਰੀ ਮੰਡਲ ਵਿੱਚ ਫੇਰਬਦਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਰੋਸੇਮੰਦ OSD ਓਮਕਾਰ ਸਿੰਘ ਨੂੰ ਅਚਾਨਕ ਹਟਾ ਦਿੱਤਾ ਹੈ। ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।