ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪਹਿਲੀ ਵਾਰ ਸਰਕਾਰ-ਵਪਾਰੀ ਮਿਲਣੀ ਕਰਵਾਉਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪ੍ਰੋਗਰਾਮ ਵੱਖ-ਵੱਖ ਪੜਾਵਾਂ ਵਿੱਚ ਹੋਵੇਗਾ। ਇਸ ਵਿੱਚ ਪੰਜਾਬ ਵਪਾਰ ਸੈੱਲ ਦੀ ਟੀਮ ਵੀ ਮੌਜੂਦ ਰਹੇਗੀ।

ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਦੋ ਦਿਨਾਂ ਦਾ ਪ੍ਰੋਗਰਾਮ ਬਣਾਇਆ ਗਿਆ ਹੈ।ਇਹ ਮੁਕੇਰੀਆਂ ਤੋਂ ਸ਼ੁਰੂ ਹੋਵੇਗਾ। ਅੱਜ ਮੁਕੇਰੀਆਂ ਦੇ ਨਵਦੀਪ ਰਿਜ਼ੋਰਟ ਵਿਖੇ ਸਮਾਗਮ ਕਰਵਾਇਆ ਜਾਵੇਗਾ। ਜਦਕਿ ਭਲਕੇ ਐਤਵਾਰ ਨੂੰ ਪਠਾਨਕੋਟ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ਦੋ ਪ੍ਰੋਗਰਾਮ ਹੋਣਗੇ। ਪਹਿਲਾ ਸਮਾਗਮ ਉਤਸਵ ਰਿਜ਼ੋਰਟ ਵਿਖੇ ਅਤੇ ਦੂਜਾ ਆਨੰਦ ਪੈਲੇਸ, ਦੀਨਾਨਗਰ ਵਿਖੇ ਹੋਵੇਗਾ।

LEAVE A REPLY

Please enter your comment!
Please enter your name here