ਪੰਜਾਬ ਸਰਕਾਰ ਮੁਹਾਲੀ ‘ਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ || Punjab News

0
43

ਪੰਜਾਬ ਸਰਕਾਰ ਮੁਹਾਲੀ ‘ਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ  ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ।  ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਦੇ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ANTF ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੇ ਡਰੱਗ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼ || Today News

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਖਾਸ ਤੌਰ ‘ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੰਮਕਾਜੀ ਔਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਹਨਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਕਿ ਰਾਜ ਦੀਆਂ ਔਰਤਾਂ ਨੂੰ ਸੁਰੱਖਿਅਤ ਅਤੇ ਸਹੂਲਤਭਰੀ ਜ਼ਿੰਦਗੀ ਦੇ ਸਾਰੇ ਮੌਕੇ ਮਿਲਣ।

LEAVE A REPLY

Please enter your comment!
Please enter your name here