ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ 4 ਮੁਲਜ਼ਮ ਕੀਤੇ ਗ੍ਰਿਫਤਾਰ

0
297

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ 4 ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਉਦਯੋਗਾਂ ਨੂੰ ਵੱਡਾ ਝਟਕਾ! ਕੇਂਦਰ ਨੇ ਨਿਰਯਾਤ ਲਈ ਬਰਾਮਦ ਮਾਲ ਭਾੜੇ ‘ਤੇ…

ਡੀਜੀਪੀ ਗੌਰਵ ਯਾਦਵ ਦੱਸਿਆ ਕਿ ਆਈਐਸਆਈ ਦੀ ਸਹਾਇਤਾ ਨਾਲ ਚੱਲ ਰਹੇ ਮਾਡਿਊਲ ਦੇ 4 ਵਿਅਕਤੀਆਂ ਨੂੰ ਅਸਲਾ ਖੇਪ ਨਾਲ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਹੈਰੋਇਨ ਅਤੇ ਕਰੋੜਾਂ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਅਤਿ-ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।

LEAVE A REPLY

Please enter your comment!
Please enter your name here