ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਕੀਤਾ ਕਾਬੂ
ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਾਲਮੀਕੀ ਚੌਕ ਵੱਲ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ।
ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ || Agriculture News
ਪੁਲਿਸ ਨੇ ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਪੀਰੂ ਬੰਦਾ ਵਾਸੀ ਮੁਹੱਲਾ ਵਿਜੇ ਗਿੱਲ ਵਜੋਂ ਕੀਤੀ ਹੈ ਜਦੋਂ ਪੁਲਿਸ ਨੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਹੈਰੋਇਨ ਕਾਲੋ ਨਾਂ ਦੀ ਔਰਤ ਸਪਲਾਈ ਕਰਦੀ ਸੀ।
ਦੋਸ਼ੀ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਇਸ ਤੋਂ ਬਾਅਦ ਪੁਲਿਸ ਨੇ ਉਕਤ ਮਾਮਲੇ ‘ਚ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਸਲੇਮ ਟਾਬਰੀ ‘ਚ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਦੋਸ਼ੀ ਔਰਤ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।