ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ ||punjab News

0
121

 ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ 

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ  ਚੋਂ 7 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ , ਬਰਾਮਦ ਕੀਤੇ ਗਏ ਹਨ।

 

  ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ

ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ( ਤਰਨਤਾਰਨ ) ਅਤੇ ਜਗਵੰਤ ਸਿੰਘ ਵਾਸੀ  ਮਹਿਦੀਪੁਰ  ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ ਹੀ  ਦੋਸ਼ੀਆਂ ਦੀ ਸਵਿਫਟ ਡਿਜ਼ਾਇਰ ਕਾਰ (ਪੀਬੀ 38 ਡੀ 1759) ਨੂੰ ਵੀ ਜ਼ਬਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਡੋਡਾ ਦੇ ਸਕੂਲ ‘ਚ ਬਣੇ ਸੁਰੱਖਿਆ ਕੈਂਪ ‘ਤੇ ਅੱਤਵਾਦੀ ਹਮਲਾ, 2 ਜਵਾਨ ਜ਼ਖਮੀ

 

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਖੁਫ਼ੀਆ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਆਪਣੀ ਸਵਿਫਟ ਡਿਜ਼ਾਇਰ ਕਾਰ ਤੇ ਸਵਾਰ  ਹੋ ਕੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਇਸ ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਟੀਮ ਨੇ ਘਰਿੰਡਾ ਦੇ ਖੇਤਰ ਪਿੰਡ ਮੁਹਾਵਾ ਦੇ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀਆਂ ਨੂੰ 5 ਪਿਸਤੌਲ ਅਤੇ ਗੋਲੀ ਸਿੱਕੇ ਸਮੇਤ ਕਾਬੂ ਕੀਤਾ।

 

  ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵਲੋਂ  ਹਥਿਆਰਾਂ ਦੇ ਨਾਲ-ਨਾਲ ਹੈਰੋਇਨ ਵੀ ਪ੍ਰਾਪਤ ਕੀਤੀ ਗਈ ਸੀ, ਜੋ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਛੁਪਾ ਕੇ ਰੱਖੀ ਹੋਈ ਹੈ।  ਉਨ੍ਹਾਂ ਦੇ ਖੁਲਾਸੇ ਤੇ ਤੁਰੰਤ ਕਾਰਵਾਈ ਕਰਦਿਆਂ  ਪੁਲਿਸ ਟੀਮਾਂ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਟਿਕਾਣੇ ਤੇ ਛਾਪੇਮਾਰੀ ਕੀਤੀ ਅਤੇ 7 ਕਿਲੋ ਹੈਰੋਇਨ ਬਰਾਮਦ ਕਰ ਲਈ।

 

  ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ

ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ  ਅਨੁਸਾਰ ਫੜੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰ ਰਹੇ ਸਨ।

ਤਸਕਰਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ  ਜਾਇਦਾਦ ਜ਼ਬਤ

  ਇਸ ਸਬੰਧੀ ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਪਾਕਿਸਤਾਨ ਅਧਾਰਿਤ ਤਸਕਰ ਅਤੇ  ਜਿਨ੍ਹਾਂ ਨੂੰ ਗ੍ਰਿਫਤਾਰ ਕੀਤੇ ਇਨ੍ਹਾਂ ਵਿਅਕਤੀਆਂ ਨੇ  ਹਥਿਆਰਾਂ ਦੀ ਇਹ ਖੇਪ ਪਹੁੰਚਾਉਣ ਸੀਦੀ ਪਛਾਣ ਕਰਨ ਲਈ ਜਾਂਚ ਜਾਰੀ  ਹੈ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ  ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

 

  ਇਸ ਸਬੰਧੀ ਇੱਕ ਮਾਮਲਾ ਐਫ.ਆਈ.ਆਰ. 170 ਮਿਤੀ 16/7/2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here