ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਰਿੰਦਾ ਤੇ ਲਖਬੀਰ ਲੰਡਾ ਦੇ 2 ਸਾਥੀ ਹਥਿਆਰਾਂ ਸਮੇਤ ਕੀਤੇ ਗ੍ਰਿਫਤਾਰ

0
92

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੱਤਵਾਦੀ ਹਰਵਿੰਦਰ ਰਿੰਦਾ ਤੇ ਲਖਬੀਰ ਲੰਡਾ ਦੇ ਸਾਥੀ ਗ੍ਰਿਫਤਾਰ ਕੀਤੇ ਹਨ। ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਕੈਨੇਡਾ ਰਹਿੰਦੇ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਰਹਿੰਦੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਪਾਸੋ ਇੱਕ ਏਕੇ 56 ਰਾਈਫਲ, 2 ਮੈਗੀਜੀਨਾਂ ਅਤੇ 90 ਅਣ ਚੱਲੇ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

LEAVE A REPLY

Please enter your comment!
Please enter your name here