ਚੰਡੀਗੜ੍ਹ ਗ੍ਰੇਨੇਡ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ || Latest Update

0
84
Punjab Police has arrested the main accused in the Chandigarh grenade blast case

ਚੰਡੀਗੜ੍ਹ ਗ੍ਰੇਨੇਡ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਦਰਅਸਲ, ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਇਨ੍ਹਾਂ ਵੱਲੋਂ ਗ੍ਰਨੇਡ ਹਮਲਾ ਕਿਯਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਾਸੀਆ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ । ਇਹ ਜਾਣਕਾਰੀ DGP ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ ਵਿੱਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ।

ਆਟੋ ਰਾਹੀਂ ਬੰਗਲੇ ਦੀ ਰੇਕੀ ਕੀਤੀ

ਘਟਨਾ ਦੇ ਦੋ ਦਿਨ ਪਹਿਲਾਂ ਮੁਲਜ਼ਮਾਂ ਨੇ ਉਸੇ ਆਟੋ ਰਾਹੀਂ ਬੰਗਲੇ ਦੀ ਰੇਕੀ ਕੀਤੀ ਸੀ, ਜਿਸ ਵਿੱਚ ਸਵਾਰ ਹੋ ਕੇ ਉਹ ਹਮਲਾ ਕਰਨ ਆਏ ਸਨ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਇਲਾਕੇ ਦੀ CCTV ਰਿਕਾਰਡਿੰਗ ਵੀ ਜ਼ਬਤ ਕਰ ਲਈ ਹੈ। ਇਸ ਤੋਂ ਇਲਾਵਾ ਦੋਹਾਂ ਮੁਲਜ਼ਮਾਂ ਖਿਲਾਫ਼ ਆਰਮਜ਼ ਤੇ UAPA ਸਣੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਬੱਸ ਰਾਹੀਂ ਚੰਡੀਗੜ੍ਹ ਆਏ

ਪੁਲਿਸ ਅਨੁਸਾਰ ਮੁਲਜ਼ਮ 9 ਸਤੰਬਰ ਨੂੰ ਚੰਡੀਗੜ੍ਹ ਪਹੁੰਚੇ ਸਨ | ਜਿੱਥੇ ਉਹਨਾਂ ਨੇ ਉਨ੍ਹਾਂ ਨੇ ਰੇਕੀ ਕੀਤੀ ਸੀ | ਜਿਸ ਤੋਂ ਬਾਅਦ ਉਹ ਬੱਸ ਰਾਹੀਂ ਚੰਡੀਗੜ੍ਹ ਆਏ ,ਬੱਸ ਦੇ ਕੰਡਕਟਰ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਬੁੱਧਵਾਰ ਨੂੰ ਜਲੰਧਰ ਤੋਂ ਬੱਸ ਵਿੱਚ ਸਵਾਰ ਹੋਏ ਸਨ। ਉਸਨੇ ਦੱਸਿਆ ਕਿ ਮੁਲਜ਼ਮਾਂ ਨੇ ਬੱਸ ਵਿੱਚ ਆਪਣੀ ਟੀ-ਸ਼ਰਟ ਬਦਲੀ ਸੀ। ਇਸਦੇ ਬਾਅਦ ਉਨ੍ਹਾਂ ਨੇ ਆਟੋ ਵਿੱਚ ਵੀ ਆਪਣੀ ਟੀ-ਸ਼ਰਟ ਬਦਲੀ ਸੀ।

ਇਹ ਵੀ ਪੜ੍ਹੋ : IMD ਨੇ ਜਾਰੀ ਕੀਤੀ ਚਿਤਾਵਨੀ, ਪੰਜਾਬ ਦੇ ਅੰਮ੍ਰਿਤਸਰ ਨੇੜੇ ਬਣ ਰਿਹੈ ਚੱਕਰਵਾਤ

ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ

ਧਿਆਨਯੋਗ ਹੈ ਕਿ ਬੁੱਧਵਾਰ ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੋਠੀ ਵਿੱਚ ਬੰਬ ਧਮਾਕਾ ਹੋਇਆ ਸੀ, ਜੋ ਕਿ ਸ਼ਹਿਰ ਦਾ ਸਭ ਤੋਂ ਪੌਸ਼ ਇਲਾਕਾ ਹੈ। ਜਿਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਵੀ ਇਸ ਮਾਮਲੇ ਦੀ ਤਫ਼ਤੀਸ਼ ਵਿੱਚ ਜੁਟੀਆਂ ਹੋਈਆਂ ਹਨ। ਬੀਤੇ ਦਿਨ ਦੋਵਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਸਨ ਅਤੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ ਸੀ।

 

 

 

 

 

 

 

 

 

 

LEAVE A REPLY

Please enter your comment!
Please enter your name here