ਭਾਰਤ ਵਿਚ 2023 ਦੀ ਆਮਦ ‘ਤੇ ਵੱਖ-ਵੱਖ ਸ਼ਹਿਰਾਂ ‘ਚ ਰੰਗਾਰੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਨਵੇਂ ਸਾਲ ਮੌਕੇ ਹਮਲੇ ਦੇ ਖ਼ਦਸ਼ੇ ਕਾਰਨ ਪੰਜਾਬ ਵਿੱਚ ਹਾਈ ਅਲਰਟ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ ਪੁਖ਼ਤਾ ਪ੍ਰਬੰਧ ਦੇ ਨਾਲ ਐਡਵਾਇਜ਼ਰੀ ਜਾਰੀ ਕੀਤੀ। ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਮੌਕੇ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਜਨਤਕ ਥਾਂ ਉਤੇ ਸ਼ਰਾਬ ਨਾ ਪੀਤੀ ਜਾਵੇ ਅਤੇ ਸ਼ਰਾਬ ਪੀ ਕੇ ਗੱਡੀਆਂ ਨਾ ਚਲਾਈਆਂ ਜਾਣ।

ਪੁਲਿਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਪਾਰਟੀ ਵਾਲੀ ਥਾਂ ਉਤੇ ਹਥਿਆਰ ਨਾ ਲੈ ਕੇ ਜਾਏ ਜਾਣ। ਨਵੇਂ ਸਾਲ ‘ਤੇ ਝੂਠੀਆਂ ਔਨਲਾਈਨ ਪੇਸ਼ਕਸ਼ਾਂ ਦੇ ਜਾਲ ਵਿੱਚ ਨਾ ਫਸੋ। ਨਾਬਾਲਗਾਂ ਨੂੰ ਵਾਹਨ ਨਾ ਚਲਾਉਣ ਦਿਓ। ਅਣਜਾਣ ਵਿਅਕਤੀਆਂ ਤੋਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਐਂਮਰਜੈਂਸੀ ਉਤੇ 112/181 ਨੰਬਰ ਉਤੇ ਕਾਲ ਕੀਤੀ ਜਾਵੇ।