ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਵੱਡੀ ਕਾਰਵਾਈ, 25 ਖਿਲਾਫ FIR ਦਰਜ

0
68

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਵੱਡੀ ਕਾਰਵਾਈ, 25 ਖਿਲਾਫ FIR ਦਰਜ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਢੰਗ ਨਾਲ ਕਾਰੋਬਾਰ ਚਲਾਉਣ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇੱਕ ਦਿਨ ਵਿੱਚ ਕਰੀਬ 25 ਕੰਪਨੀਆਂ ਖ਼ਿਲਾਫ਼ 20 ਕੇਸ ਦਰਜ ਕੀਤੇ ਗਏ ਹਨ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਲੋਕ ਬਿਨਾਂ ਕਿਸੇ ਲਾਇਸੈਂਸ ਤੋਂ ਆਪਣਾ ਕਾਰੋਬਾਰ ਚਲਾ ਰਹੇ ਸਨ।

ਇਸ਼ਤਿਹਾਰ ਦੇ ਕੇ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ

ਮੁਲਜ਼ਮਾਂ ਦੇ ਹੌਂਸਲੇ ਇੰਨੇ ਬੁਲੰਦ ਸਨ ਕਿ ਉਹ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇ ਕੇ ਨੌਜਵਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ। ਏਡੀਜੀਪੀ ਐਨਆਰਆਈ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਮੁਹਾਲੀ, ਲਧਿਆਣਾ, ਸੰਗਰੂਰ, ਅੰਮਿ੍ਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

​​ਕਾਂਗਰਸੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਭਰਿਆ ਨਾਮਜ਼ਦ ਪੱਤਰ || Today News

ਪ੍ਰਵਾਸੀ ਸੁਰੱਖਿਆ ਵਿਭਾਗ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਨੂੰ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿਚ ਨੌਕਰੀਆਂ ਲਈ ਇਸ਼ਤਿਹਾਰ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਬੁੱਧਵਾਰ ਨੂੰ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਟਰੈਵਲ ਏਜੰਸੀਆਂ ਬਿਨਾਂ ਲਾਇਸੈਂਸ ਅਤੇ ਇਜਾਜ਼ਤ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ‘ਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਪ੍ਰਵਾਸੀ ਐਕਟ ਦੀ ਧਾਰਾ 24/25 ਤਹਿਤ ਕੁੱਲ 20 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

LEAVE A REPLY

Please enter your comment!
Please enter your name here