ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਹਟਾਈ
ਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲੀਸ ਨੂੰ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ ਹੈ।
ਚੋਣ ਕਮਿਸ਼ਨ ਦੀਆਂ ਹਦਾਇਤਾਂ
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਸਾਨੂੰ ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਧਮਕੀਆਂ ਦੀਆਂ ਖਬਰਾਂ ਮਿਲਦੀਆਂ ਰਹਿੰਦੀਆਂ ਹਨ। ਜਿਸ ਬਾਰੇ ਅਸੀਂ ਸਮੇਂ-ਸਮੇਂ ‘ਤੇ ਸੁਰੱਖਿਆ ਏਜੰਸੀ ਨੂੰ ਸੂਚਿਤ ਕਰਦੇ ਹਾਂ। ਇਸ ਦੇ ਨਾਲ ਹੀ ਹੁਣ ਅਸੀਂ ਆਪਣੀ ਜਾਣਕਾਰੀ ਦਿੱਲੀ ਪੁਲਿਸ ਨਾਲ ਸਾਂਝੀ ਕਰਾਂਗੇ।
ਅੰਮ੍ਰਿਤਸਰ ਦੀ ਪੇਪਰ ਮਿੱਲ ‘ਚ SP-DSP ਨਾਲ ਵਾਪਰਿਆ ਹਾਦਸਾ
ਦਿੱਲੀ ਪੁਲਿਸ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਸਾਬਕਾ ਸੀ.ਐਮ. ਹਨ। ਅਜਿਹੇ ‘ਚ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ‘ਤੇ ਹੀ ਰਹੇਗੀ। ਦੂਜੇ ਪਾਸੇ ਦੋ ਦਿਨ ਪਹਿਲਾਂ ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਦਿੱਲੀ ਵਿੱਚ ਪੰਜਾਬ ਨੰਬਰ ਦੀਆਂ ਗੱਡੀਆਂ ’ਤੇ ਸਵਾਲ ਉਠਾਏ ਸਨ।