ਪੰਜਾਬ ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰਾਂ ‘ਤੇ ਕਾਰਵਾਈ, 407 ਔਰਤਾਂ ਗ੍ਰਿਫ਼ਤਾਰ

0
117

ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਵਿੱਚ ਪਹਿਲੀ ਵਾਰ, ਪੰਜਾਬ ਪੁਲਿਸ ਨੇ ਵੱਡੀ ਗਿਣਤੀ ਵਿੱਚ ਮਹਿਲਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ। 1 ਮਾਰਚ, 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 407 ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਰਾਜ ਪੁਲਿਸ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਇਹ ਪਹਿਲੀ ਵਾਰ ਹੈ ਜਦੋਂ ਐਨਡੀਪੀਐਸ ਐਕਟ ਤਹਿਤ ਇੰਨੀ  ਗਿਣਤੀ ਵਿੱਚ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੈਪੁਰ ਜਾਣਗੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ; ਵ੍ਹਾਈਟ ਹਾਊਸ ਨੇ ਕੀਤੀ ਪੁਸ਼ਟੀ
7 ਅਪ੍ਰੈਲ ਤੱਕ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਦੇ ਅਨੁਸਾਰ, ਸਭ ਤੋਂ ਵੱਧ ਗ੍ਰਿਫ਼ਤਾਰੀਆਂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਹੋਈਆਂ, ਜਿੱਥੇ 43 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਮਹਿਲਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤਸਕਰੀ ਵਿੱਚ ਦੂਜੇ ਰਾਜਾਂ ਦੀਆਂ ਔਰਤਾਂ ਵੀ ਗ੍ਰਿਫ਼ਤਾਰ

ਪੰਜਾਬ ਵਿੱਚ ਸਿਰਫ਼ ਸੂਬੇ ਦੀਆਂ ਔਰਤਾਂ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੀਆਂ ਔਰਤਾਂ ਵੀ ਤਸਕਰੀ ਵਿੱਚ ਸ਼ਾਮਲ ਹਨ। ਇਸ ਸੂਚੀ ਵਿੱਚ ਦੂਜੇ ਰਾਜਾਂ ਦੀਆਂ 16 ਔਰਤਾਂ ਹਨ। ਇਨ੍ਹਾਂ ਵਿੱਚ ਹਰਿਆਣਾ (3), ਪੱਛਮੀ ਬੰਗਾਲ (3), ਦਿੱਲੀ (2), ਝਾਰਖੰਡ (2), ਉੱਤਰ ਪ੍ਰਦੇਸ਼ (2), ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਇੱਕ-ਇੱਕ ਔਰਤ ਸ਼ਾਮਲ ਹੈ।

ਮਹਿਲਾ ਕਾਂਸਟੇਬਲ ਵਿਰੁੱਧ ਵੀ ਕਾਰਵਾਈ

ਬਠਿੰਡਾ ਵਿੱਚ ਇੰਸਟਾਗ੍ਰਾਮ ਸੇਲਿਬ੍ਰਿਟੀ ਅਤੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਗ੍ਰਿਫਤਾਰੀ ਨੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਉਸ ਕੋਲੋਂ 17 ਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ ਮਨਦੀਪ ਕੌਰ ਨਾਮ ਦੀ ਇੱਕ ਔਰਤ ਨੂੰ 5.2 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਪਾਕਿਸਤਾਨ ਨਾਲ ਜੁੜੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਕਈ ਵਾਰ ਪੁਲਿਸ ਦੀ ਵਰਦੀ ਪਹਿਨਦੀ ਸੀ ਅਤੇ ਤਸਕਰੀ ਦਾ ਕੰਮ ਕਰਦੀ ਸੀ।

18 ਮਾਰਚ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਔਰਤਾਂ-ਕੁਲਜੀਤ ਕੌਰ ਅਤੇ ਰਾਜਬੀਰ ਕੌਰ ਨੂੰ 10 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।

LEAVE A REPLY

Please enter your comment!
Please enter your name here