ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਕੀਤੀ ਵੱਡੀ ਕਾਰਵਾਈ

0
1066

ਧੋਖਾਧੜੀ ਦੇ ਮਾਮਲੇ ਵੱਧਦੇ ਹੀ ਜਲੰਧਰ ਸ਼ਹਿਰ ਦੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਏਜੰਟਾਂ ਖ਼ਿਲਾਫ਼ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਜਲੰਧਰ ਦੇ ਡੀ. ਸੀ. ਤੋਂ ਲੈ ਕੇ ਕਮਿਸ਼ਨਰ ਨੂੰ ਤਕਰੀਬਨ 1320 ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਪੁਲਿਸ ਨੇ ਉਕਤ ਮਾਮਲੇ ’ਚ 14 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ। ਇਹ ਮਾਮਲੇ ਅੱਜ ਦਰਜ ਕੀਤੇ ਗਏ ਹਨ ਅਤੇ ਇਸ ਸਬੰਧੀ ਜਲਦ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਖ਼ੁਲਾਸਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਕਾਂਗਰਸ ਵੱਲੋਂ ਬਲਾਕ ਪ੍ਰਧਾਨਾਂ ਦੀ 5ਵੀਂ ਸੂਚੀ ਜਾਰੀ

ਲਗਾਤਾਰ ਠੱਗੀ ਦੀਆਂ ਸ਼ਿਕਾਇਤਾਂ ਆਉਣ ਕਾਰਨ ਪ੍ਰਸ਼ਾਸਨ ਸਰਗਰਮ ਹੋ ਗਿਆ ਹੈ। ਜ਼ਿਲ੍ਹੇ ਦੇ ਜਿਨ੍ਹਾਂ 1320 ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਪ੍ਰਸ਼ਾਸਨ ਕਾਰਵਾਈ ਕਰਨ ਜਾ ਰਿਹਾ ਹੈ, ਇਨ੍ਹਾਂ ਨੂੰ ਠੱਗੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਠੱਗ ਟਰੈਵਲ ਏਜੰਟਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਜਵਾਬ ਹੀ ਨਹੀਂ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣਾ ਪਿਆ ਹੈ।

LEAVE A REPLY

Please enter your comment!
Please enter your name here