ਗੈਂਗਸਟਰ ਦੀਪਕ ਟੀਨੂੰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਾਨਸਾ ਪੁਲਿਸ ਦੀਪਕ ਟੀਨੂੰ ਦਾ ਟ੍ਰਾਂਜ਼ਿਟ ਰਿਮਾਂਡ ਲੈਣ ਲਈ ਦਿੱਲੀ ਪਹੁੰਚੀ। ਜ਼ਿਕਰਯੋਗ ਹੈ ਕਿ ਪੁਲਿਸ ਟੀਨੂੰ ਦਾ ਟ੍ਰਾਂਜ਼ਿਟ ਰਿਮਾਂਡ ਲੈਣਾ ਚਾਹੁੰਦੀ ਸੀ। ਦੱਸ ਦਈਏ ਕਿ ਅੱਜ ਪਟਿਆਲਾ ਹਾਊਸ ਕੋਰਟ ਪਹੁੰਚੀ ਮਾਨਸਾ ਪੁਲਿਸ ਨੂੰ ਵੱਡਾ ਝਟਕਾ ਲੱਗਾ ਹੈ।
ਅਦਾਲਤ ਨੇ ਪੰਜਾਬ ਪੁਲਿਸ ਨੂੰ ਟੀਨੂੰ ਦਾ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੂੰ ਉਸਦਾ 3 ਦਿਨਾਂ ਦਾ ਹੋਰ ਰਿਮਾਂਡ ਮਿਲ ਗਿਆ ਹੈ। ਟੀਨੂੰ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਪੰਜਾਬ ‘ਚ ਟੀਨੂੰ ਦੀ ਜਾਨ ਨੂੰ ਖਤਰਾ ਹੈ। ਉਸਨੇ ਉਸਦੇ ਫੇਕ ਐਨਕਾਊਂਟਰ ਦਾ ਵੀ ਖਦਸ਼ਾ ਜਤਾਇਆ।
ਦੱਸ ਦਈਏ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਗੈਂਗਸਟਰ ਦੀਪਕ ਟੀਨੂੰ ਨਾਮਜ਼ਦ ਹੈ। ਉਹ ਮਾਨਸਾ CIA ਸਟਾਫ ਦੀ ਕਸਟੱਡੀ ‘ਚੋਂ ਹੀ ਪਹਿਲਾਂ ਫਰਾਰ ਹੋ ਗਿਆ ਸੀ। ਜਿਸਨੂੰ ਫਿਰ ਦਿੱਲੀ ਸਪੈਸ਼ਲ ਸੈੱਲ ਦੀ ਪੁਲਿਸ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਸੀ।