ਚੰਡੀਗੜ੍ਹ, 20 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ (NEET exam) ਪਾਸ ਕਰਕੇ ਇਤਿਹਾਸ ਰਚਿਆ ਹੈ ।
ਕਿੰਨੇ ਵਿਦਿਆਰਥੀਆਂ ਨੇ ਕੀਤੀ ਹੈ ਨੀਟ ਪ੍ਰੀਖਿਆ ਪਾਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਸੂਬੇ ਵਿਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਹੁਣ ਸਪੱਸ਼ਟ ਤੌਰ ‘ਤੇ ਸਾਹਮਣੇ ਆਉਣ ਲੱਗੇ ਹਨ । ਉਨ੍ਹਾਂ ਦੱਸਿਆ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰ ਕੇ ਨਵਾਂ ਇਤਿਹਾਸ ਰਚ ਦਿੱਤਾ ਹੈ, ਜਦਕਿ ਸਾਲ 2024 ਵਿਚ ਇਹ ਗਿਣਤੀ 437 ਸੀ। ਮਤਲਬ ਇਕ ਸਾਲ ‘ਚ ਸਫ਼ਲ ਵਿਦਿਆਰਥੀਆਂ ਦੀ ਗਿਣਤੀ ਲੱਗਭਗ ਦੁੱਗਣੀ ਹੋ ਗਈ ਹੈ ।
ਨੀਟ ਪ੍ਰੀਖਿਆ ਪਾਸ ਕਰਨਾ ਸਿੱਖਿਆ ਖੇਤਰ ਵਿਚ ਕੀਤੇ ਸੁਧਾਰਾਂ ਦਾ ਨਤੀਜਾ
ਮੁੱਖ ਮੰਤਰੀ ਮਾਨ ਨੇ ਇਸ ਉਪਲਬਧੀ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਸਿੱਖਿਆ ਖੇਤਰ ਵਿਚ ਕੀਤੇ ਗਏ ਸੁਧਾਰਾਂ, ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਲਗਾਤਾਰ ਬਿਹਤਰ ਬਣਾਉਣ, ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਯਤਨਾਂ ਦਾ ਇਹ ਸ਼ਾਨਦਾਰ ਨਤੀਜਾ ਹੈ ।
ਭਗਵੰਤ ਮਾਨ ਨੇ ਕੀਤੀ ਮਾਪਿਆਂ ਅਤੇ ਅਧਿਆਪਕਾਂ ਦੀ ਸ਼ਲਾਘਾ
ਭਗਵੰਤ ਮਾਨ ਨੇ ਨੀਟ ਪ੍ਰੀਖਿਆ ਵਿਚ ਸਫ਼ਲ ਹੋਏ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਉੱਥੇ ਹੀ, ਮਾਨ ਨੇ ਦੱਸਿਆ ਕਿ ਪੰਜਾਬ ਦੀਆਂ ਲੱਗਭਗ 97 ਫ਼ੀਸਦੀ ਔਰਤਾਂ `ਮਾਵਾਂ-ਧੀਆਂ ਸਤਿਕਾਰ ਯੋਜਨਾ`ਦਾ ਲਾਭਲੈ ਰਹੀਆਂ ਹਨ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿਚ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ ।









