ਰਾਸ਼ਟਰੀ ਫੁੱਟਬਾਲ ਚੈਂਪੀਅਨਸਿ਼ਪ ਦੀ ਮੇਜ਼ਬਾਨੀ ਕਰੇਗਾ ਪੰਜਾਬ : ਮਾਨ

0
40
Chief Minister

ਜਲੰਧਰ, 17 ਨਵੰਬਰ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਰਾਸ਼ਟਰੀ ਪੱਧਰ ਦੀ ਫੁੱਟਬਾਲ ਚੈਂਪੀਅਨਸਿ਼ਪ (Football Championship) ਦੀ ਮੇਜ਼ਬਾਨੀ ਕਰੇਗਾ ।

ਸਰਾਭਾ ਸਪੋਰਟਸ ਕਲੱਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀ ਐਲਾਨ ਕੀਤਾ

ਇਸ ਦੇ ਮੁਕਾਬਲੇ ਸਰਾਭਾ, ਮਾਹਿਲਪੁਰ, ਹੁਸ਼ਿਆਰਪੁਰ ਸਮੇਤ ਵੱਖ-ਵੱਖ ਮੈਦਾਨਾਂ ‘ਚ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ (Asian Hockey Champions Trophy) ਦੇ ਸਫ਼ਲ ਆਯੋਜਨ ਤੋਂ ਬਾਅਦ ਪੰਜਾਬ ਖੇਡਾਂ ਦੇ ਰਾਸ਼ਟਰੀ ਨਕਸ਼ੇ ‘ਤੇ ਉੱਭਰਿਆ ਹੈ ਅਤੇ ਫੁੱਟਬਾਲ ਚੈਂਪੀਅਨਸਿ਼ਪ ਨਾਲ ਸੂਬੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇਗੀ । ਉਨ੍ਹਾਂ ਸਰਾਭਾ ਸਪੋਰਟਸ ਕਲੱਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 51 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਦੇ ਇਸ ਟੂਰਨਾਮੈਂਟ ‘ਚ ਦੇਸ਼ ਦੇ ਬਿਹਤਰੀਨ ਖਿਡਾਰੀ ਹਿੱਸਾ ਲੈਣਗੇ ਅਤੇ ਸਰਾਭਾ ਦੇ ਖੇਡ ਮੈਦਾਨ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ।

ਪੰਜਾਬ ਗਣਤੰਤਰ ਦਿਵਸ ਪ੍ਰੇਡ ਤੇ ਖੇਡਾਂ ਨੂੰ ਕਿਵੇਂ ਕਰੇਗਾ ਪ੍ਰਦਰਸਿ਼ਤ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਆਯੋਜਿਤ ਫੁੱਟਬਾਲ ਅਤੇ ਕਬੱਡੀ ਮੁਕਾਬਲੇ ਉਨ੍ਹਾਂ ਦੀ ਕ੍ਰਾਂਤੀਕਾਰੀ ਸੋਚ ਨੂੰ ਸੱਚੀ ਸ਼ਰਧਾਂਜਲੀ ਹਨ । ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਇਸ ਵਾਰ 26 ਜਨਵਰੀ ਨੂੰ ਦਿੱਲੀ ‘ਚ ਹੋਣ ਵਾਲੀ ਗਣਤੰਤਰ ਦਿਵਸ ਪਰੇਡ `ਚ ਕਿਲਾ ਰਾਏਪੁਰ ਦੀਆਂ ਰਵਾਇਤੀ ਬੈਲ ਗੱਡੀਆਂ ਦੀਆਂ ਖੇਡਾਂ ਨੂੰ ਝਾਕੀ ਰਾਹੀਂ ਪ੍ਰਦਰਸ਼ਿਤ ਕਰੇਗਾ। ਝਾਕੀ ਜ਼ਰੀਏ ਸੂਬੇ ਦੀ ਇਸ ਰਵਾਇਤੀ ਖੇਡ ਸੱਭਿਆਚਾਰ ਨੂੰ ਰਾਸ਼ਟਰੀ ਮੰਚ ‘ਤੇ ਪੇਸ਼ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here