ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿਚ ਕੁੰਵਰ ਵਿਜੇ ਪ੍ਰਤਾਪ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਯੂਥ ਅਕਾਲੀ ਵਰਕਰ ਪੁਲਿਸ ਨਾਲ ਭਿੜ ਗਏ। ਦੋਵਾਂ ਧਿਰਾਂ ਵਿਚ ਕਾਫੀ ਧੱਕਾਮੁੱਕੀ ਹੋਈ ਹੈ। ਅਕਾਲੀ ਆਗੂ ਡਰੱਗ ਤਸਕਰੀ ਦੇ ਇਕ ਮਾਮਲੇ ਨੂੰ ਕੁੰਵਰ ਵਿਜੇ ਪ੍ਰਤਾਪ ਨਾਲ ਜੋੜ ਕੇ ਉਨ੍ਹਾਂ ਖਿਲਾਫ ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ।
ਇਹ ਪ੍ਰਦਰਸ਼ਨ ਯੂਥ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ। ਇਹ ਰੋਸ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤਾ ਗਿਆ ਹੈ। 15 ਕਰੋੜ ਦੇ ਮੈਡੀਕਲ ਡਰੱਗ ਮਾਮਲੇ ‘ਚ ਨਾਮਜ਼ਦ ਕੀਤੇ ਗਏ ਰਾਜੀਵ ਭਗਤ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਡਰੱਗ ਕਨੈਕਸ਼ਨ ਦੇ ਦੋਸ਼ਾਂ ਤਹਿਤ ਯੂਥ ਅਕਾਲੀ ਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਘਰ ਦੇ ਬਾਹਰ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਆਗੂਆਂ ਨੇ ਰਾਜੀਵ ਭਗਤ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਖਿਲਾਫ ਮਾਮਲਾ ਦਰਜ ਕਰ ਜਾਂਚ ਦੀ ਮੰਗ ਕੀਤੀ ਹੈ। ਇਸ ਪ੍ਰਦਰਸ਼ਨ ਦੌਰਾਨ ਯੂਥ ਅਕਾਲੀ ਆਗੂਆਂ ਦੀ ਬੈਰੀਕੇਡ ਪਾਰ ਕਰਕੇ ਕੁੰਵਰ ਵਿਜੇ ਪ੍ਰਤਾਪ ਦੇ ਘਰ ਵੱਲੋਂ ਜਾਣ ਸਮੇਂ ਪੁਲਿਸ ਨਾਲ ਝੜਪ ਵੀ ਹੋਈ ਹੈ। ਅਕਾਲੀ ਵਰਕਰਾਂ ਦੀ ਪੁਲਿਸ ਨਾਲ ਹੋਈ ਧੱਕਾਮੁੱਕੀ ਤੋਂ ਬਾਅਦ ਪੁਲਿਸ ਨੇ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।