ਅਮਿਤ ਸ਼ਾਹ,ਜੇਪੀ ਨੱਡਾ ਅਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਨੇ ਕੀਤੀ ਬੈਠਕ, ਵਿਧਾਨ ਸਭਾ ਚੋਣਾਂ ‘ਤੇ ਹੋਈ ਚਰਚਾ

0
26

ਨਵੀਂ ਦਿੱਲੀ : ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਹਲਚਲ ਹੁਣ ਤੋਂ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਬੀਜੇਪੀ ਦੇ ਸੀਨੀਅਰ ਆਗੂਆਂ ਨੇ ਬੈਠਕ ਕੀਤੀ ਜਦਕਿ ਅੱਜ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਭਾਜਪਾ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਜਾਣੀ ਹੈ। ਪਾਰਟੀ ਹੈੱਡਕੁਆਰਟਰ ‘ਚ ਹੋਈ ਬੈਠਕ ‘ਚ ਬੀਜੇਪੀ ਦੇ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਦੇ ਇੰਚਾਰਜ ਦੁਸ਼ਯੰਤ ਗੌਤਮ, ਕੌਮੀ ਸਕੱਤਰ ਤਰੁਣ ਚੁੱਘ ਸਮੇਤ ਕੁਝ ਹੋਰ ਨੇਤਾ ਮੌਜੂਦ ਸਨ। ਇਹ ਬੈਠਕ ਕਰੀਬ ਸਾਢੇ ਤਿੰਨ ਘੰਟੇ ਚੱਲੀ।

ਮੀਟਿੰਗ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਕਾਇਦਾ ਮੀਟਿੰਗ ਕੀਤੀ ਜਾ ਰਹੀ ਸੀ। ਇਸ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਦੱਸ ਦਈਏ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨਾਂ ਕਾਰਨ ਭਾਜਪਾ ਲਈ ਸੂਬੇ ਦੇ ਰਾਜਨੀਤਿਕ ਸਮੀਕਰਨ ਬਦਲ ਗਏ ਹਨ। ਦਰਅਸਲ ਭਾਜਪਾ ਦੇ ਲੰਬੇ ਸਮੇਂ ਤੋਂ ਸਹਿਯੋਗੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਇਸ ਸਾਲ ਭਾਜਪਾ ਨਾਲ ਗੱਠਜੋੜ ਤੋੜ ਦਿੱਤਾ ਸੀ। ਇਸ ਮਗਰੋਂ ਹਾਲ ਹੀ ਵਿੱਚ ਅਕਾਲੀ ਦਲ ਨੇ ਮਾਇਆਵਤੀ ਦੀ ਪਾਰਟੀ ਬਸਪਾ ਨਾਲ ਗੱਠਜੋੜ ਕਰ ਲਿਆ ਹੈ।

ਖੇਤੀਬਾੜੀ ਕਾਨੂੰਨਾਂ ਖਿਲਾਫ ਸਭ ਤੋਂ ਵੱਧ ਅਸਰ ਪੰਜਾਬ ‘ਚ ਹੋਇਆ ਹੈ ਅਤੇ ਕਿਸਾਨ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਨਾਰਾਜ਼ਗੀ ਦੇ ਮੱਦੇਨਜ਼ਰ ਭਾਜਪਾ ਨੂੰ ਸੂਬੇ ਵਿੱਚ ਮੁਸ਼ਕਲ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਅਕਾਲੀ ਦਲ ਨਾਲ ਮੁਕਾਬਲਾ ਕੀਤਾ ਅਤੇ 23 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ। ਇਸ ਨੇ ਸਿਰਫ ਤਿੰਨ ਸੀਟਾਂ ਜਿੱਤੀਆਂ ਸੀ।

ਭਾਜਪਾ ਨੇ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਿੱਲੀ ਆਏ ਅਤੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਜੇ ਪੀ ਨੱਡਾ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਹਨ।

LEAVE A REPLY

Please enter your comment!
Please enter your name here