ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ Social Media ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਵੱਲੋਂ ਇਹ ਮੋਗਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਮੇਹੋਂ ਨਾਂਅ ਦੇ ਵਿਅਕਤੀ ਵਿਰੁੱਧ ਦਰਜ ਕੀਤਾ ਗਿਆ ਹੈ। ਇਹ ਮਾਮਲਾ ਏਸੀਪੀ ਸੁਮੀਤ ਸੂਦ ਦੇ ਬਿਆਨਾਂ ‘ਤੇ ਡਵੀਜਨ ਨੰਬਰ 5 ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।