ਅੱਜ ਤੋਂ ਪੰਜਾਬ ‘ਚ ਝੋਨੇ ਦੀ ਲੁਆਈ ਸ਼ੁਰੂ, ਸੂਬਾ ਸਰਕਾਰ ਨੇ ਕੀਤੇ ਪੁਖਤਾ ਇੰਤਜ਼ਾਮ

0
41

ਚੰਡੀਗੜ੍ਹ : ਪੰਜਾਬ ਵਿਚ ਭਲਕੇ 10 ਜੂਨ ਤੋਂ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜਾਮ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੁੱਲ 30.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਆਵੇਗਾ ਜਿਸ ਵਿੱਚੋਂ 5.35 ਲੱਖ ਹੈਕਟੇਅਰ ਰਕਬਾ ਬਾਸਮਤੀ ਹੇਠ ਜਦਕਿ ਬਾਕੀ ਰਕਬਾ ਗੈਰ-ਬਾਸਮਤੀ ਝੋਨੇ ਹੇਠ ਹੋਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਕੁੱਲ ਰਕਬੇ ਵਿਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਬਿਜਾਈ ਪਹਿਲਾਂ ਹੀ ਚੱਲ ਰਹੀ ਹੈ ਜਿਸ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਬਾਅਦ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕਾਂ ਦੀ ਲੋੜ ਪੈਂਦੀ ਹੈ ਜਿਸ ਲਈ ਖੇਤੀਬਾੜੀ ਵਿਭਾਗ ਨੇ ਇਸ ਦੇ ਪੁਖਤਾ ਇੰਤਜਾਮ ਕੀਤੇ ਹੋਏ ਹਨ। ਡਾਇਰੈਕਟਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਕੋਵਿਡ ਦੀ ਮਹਾਮਾਰੀ ਦੇ ਸਮੇਂ ਵਿਚ ਸਿਹਤ ਸੁਰੱਖਿਆ ਨਾਲ ਜੁੜੇ ਸਾਰੇ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ।

 

LEAVE A REPLY

Please enter your comment!
Please enter your name here