ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।

ਮੀਟਿੰਗ ‘ਚ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਗੈਰ ਸਿੰਚਾਈ ਕੰਮਾਂ ਲਈ ਚਾਰਜਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ।

ਇਸ ਤਹਿਤ ਉਦਯੋਗਾਂ ਅਤੇ ਵਪਾਰਕ ਮੰਤਵਾਂ ਲਈ ਸਸਤੇ ਭਾਅ ’ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ। ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਆ ਰਿਹਾ ਹੈ। ਇਸੇ ਤਰ੍ਹਾਂ ਮੀਟਿੰਗ ਵਿੱਚ ਜਲ ਪ੍ਰਬੰਧਨ ਨੀਤੀ-2024 ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ-ਇੱਕ ਏਕੜ ਦੇ ਤਲਾਅ ਬਣਾਉਣ ਦੀ ਯੋਜਨਾ ਹੈ। ਇਨ੍ਹਾਂ ਛੱਪੜਾਂ ਦੀ ਮਿੱਟੀ ਦੀ ਵਰਤੋਂ ਉਸਾਰੀ ਪ੍ਰਾਜੈਕਟਾਂ ਵਿੱਚ ਕੀਤੀ ਜਾਵੇਗੀ।

ਮੀਟਿੰਗ ਵਿੱਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਨਾਲ ਸਬੰਧਤ ਏਜੰਡਾ ਵੀ ਹੋਵੇਗਾ। ਇਸ ਤੋਂ ਇਲਾਵਾ ਨੈਸ਼ਨਲ ਫੂਡ ਸਕਿਓਰਿਟੀ ਮਿਸ਼ਨ ਦੇ ਅਨਾਜ ਨਾਲ ਸਬੰਧਤ ਅਤੇ ਆਯੁਰਵੈਦਿਕ ਯੂਨੀਵਰਸਿਟੀ ਵਿੱਚ ਅਸਾਮੀਆਂ ਦੇ ਢਾਂਚੇ ਸਬੰਧੀ ਏਜੰਡੇ ’ਤੇ ਵੀ ਮੀਟਿੰਗ ਆ ਰਹੀ ਹੈ। ਇਸ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਵਾਨਾ ਹੈ।

LEAVE A REPLY

Please enter your comment!
Please enter your name here