ਅੱਜ Sukhbir Badal ਨੇ ਜਲੰਧਰ ਵਿਖੇ ਕੀਤੇ ਕਈ ਵੱਡੇ ਐਲਾਨ

0
106

ਜਲੰਧਰ : ਪੰਜਾਬ ਵਿਧਾਨਸਭਾ ਚੋਣ 2022 ਨੂੰ ਲੈ ਕੇ ਅਕਾਲੀ ਦਲ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਚਲਦੇ ਅੱਜ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ – ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਭੁੱਲ ਸੁਧਾਰ ਰੈਲੀ’ ਆਯੋਜਿਤ ਕੀਤੀ ਗਈ ਹੈ। ਰੈਲੀ ਵਿੱਚ ਪਹੁੰਚਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੀ ਕਾਂਸ਼ੀ ਰਾਮ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ ਵਰਗ ਨੂੰ 400 Unit ਮੁਫ਼ਤ ਬਿਜਲੀ ਮਿਲੇਗੀ। ਉਨ੍ਹਾਂ ਨੇ ਕਿਹੇ ਦੇ SC ਸਕਾਲਰਸ਼ਿਪ ਦੁਬਾਰਾ ਸ਼ੁਰੂ ਕੀਤੀ ਜਾਵੇਗੀ। ਹਰ ਵਿਅਕਤੀ ਦਾ 10 ਲੱਖ ਰੁਪਏ ਤੱਕ ਦਾ ਮੈਡੀਕਲ ਕਾਰਡ ਬਣੇਗਾ ਜਿਸ ਦੇ ਤਹਿਤ ਪ੍ਰਾਈਵੇਟ ਅਤੇ ਸਰਕਾਰੀ ਦੋਨਾਂ ਹਸਪਤਾਲਾਂ ‘ਚ ਮੁਫ਼ਤ ਇਲਾਜ਼ ਕਰਾਇਆ ਜਾ ਸਕੇਂਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਹਰ ਇੱਕ ਕਾਲਜ ਵਿੱਚ 33 ਫ਼ੀਸਦੀ ਸੀਟਾਂ SC ਸਮਾਜ ਲਈ ਰੱਖਿਆ ਜਾਣਗੀਆਂ ਅਤੇ ਇਸ 33 ਫ਼ੀਸਦੀ ਵਿਦਿਆਰਥੀਆਂ ਦਾ ਪੂਰਾ ਖਰਚ ਅਕਾਲੀ ਦਲ ਪਾਰਟੀ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਡਾਕਟਰ B R ਅੰਬੇਡਕਰ ਦੀ ਯਾਦ ਵਿੱਚ ਇੱਕ ਵੱਡਾ ਪੜ੍ਹਾਈ ਦਾ ਕੇਂਦਰ ਸਥਾਪਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here