ਆਸਟ੍ਰੇਲੀਆ 21 ਫਰਵਰੀ ਨੂੰ ਸੈਲਾਨੀਆਂ ਲਈ ਖੋਲ੍ਹੇਗਾ ਅੰਤਰਰਾਸ਼ਟਰੀ ਸਰਹੱਦ

0
153

ਕੋਰੋਨਾ ਮਹਾਂਮਾਰੀ ਕਾਰਨ ਆਸਟਰੇਲੀਆ ਸਰਕਾਰ ਨੇ ਦੇਸ਼ ‘ਚ ਬਾਹਰੀ ਲੋਕਾਂ ਦੀ ਐਂਟਰੀ ‘ਤੇ ਰੋਕ ਲਗਾਈ ਹੋਈ ਸੀ ਪਰ ਹੁਣ ਸਰਕਾਰ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਆਸਟ੍ਰੇਲੀਆ 21 ਫਰਵਰੀ ਨੂੰ ਸੈਲਾਨੀਆਂ ਲਈ ਅੰਤਰਰਾਸ਼ਟਰੀ ਸਰਹੱਦ ਖੋਲ੍ਹ ਦੇਵੇਗਾ।ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸਿਰਫ ਉਨ੍ਹਾਂ ਲੋਕਾਂ ਨੂੰ ਦੇਸ਼ ਵਿੱਚ ਆਉਣ ਦੀ ਆਗਿਆ ਦਿੱਤੀ ਜਾਏਗੀ ਜਿਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ।

ਦੇਖੋ ਕਿਸ ਤਰੀਕੇ ਰੈਲੀਆਂ ‘ਚ ਜਾਂਦੇ ਨੇ ਨੌਜਵਾਨ, ਕੈਮਰਾ ਵੇਖ ਕਈ ਭੱਜੇ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਬੈਠਕ ਤੋਂ ਬਾਅਦ ਕਿਹਾ, ”ਮੈਂ ਜਾਣਦਾ ਹਾਂ ਕਿ ਸੈਰ-ਸਪਾਟਾ ਉਦਯੋਗ ਇਸ ਦਾ ਇੰਤਜ਼ਾਰ ਕਰ ਰਿਹਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ (ਸੈਰ-ਸਪਾਟਾ ਉਦਯੋਗ) ਕੋਲ ਅਗਲੇ ਦੋ ਹਫ਼ਤਿਆਂ ਵਿੱਚ ਆਸਟ੍ਰੇਲੀਆ ਵਿੱਚ ਅੰਤਰਰਾਸ਼ਟਰੀ ਸੈਲਾਨੀਆਂ ਦਾ ਸੁਆਗਤ ਕਰਨ ਦਾ ਮੌਕਾ ਹੋਵੇਗਾ।”

ਮਜੀਠੀਆ ਦਾ ਪਿਆਰ ਤੇ ਸਿੱਧੂ ਦਾ ਗੁੱਸਾ ਠੋਕੋ ਤਾਲੀ ਤੇ ਗੁਲਾਬਾਂ ਦਾ ਫੁੱਲ ..!

ਜ਼ਿਕਰਯੋਗ ਹੈ ਕਿ ਮੌਰੀਸਨ ਨੇ ਪਿਛਲੇ ਸਾਲ ਅਕਤੂਬਰ ਵਿੱਚ ਕਿਹਾ ਸੀ ਕਿ ਵਿਦੇਸ਼ੀ ਨਾਗਰਿਕਾਂ ਲਈ ਆਸਟਰੇਲੀਆ ਦੀਆਂ ਸਰਹੱਦਾਂ 2022 ਵਿੱਚ ਖੋਲ੍ਹ ਦਿੱਤੀਆਂ ਜਾਣਗੀਆਂ। ਸੈਲਾਨੀਆਂ ਨੂੰ ਲਗਭਗ ਦੋ ਸਾਲਾਂ ਬਾਅਦ ਆਸਟ੍ਰੇਲੀਆ ਆਉਣ ਦੀ ਇਜਾਜ਼ਤ ਮਿਲੇਗੀ ਕਿਉਂਕਿ ਕੋਰੋਨਾ ਮਹਾਂਮਾਰੀ ਕਾਰਨ ਮਾਰਚ 2020 ਤੋਂ ਆਸਟ੍ਰੇਲੀਆ ਦੀਆਂ ਸਰਹੱਦਾਂ ਜ਼ਿਆਦਾਤਰ ਵਿਦੇਸ਼ੀ ਲੋਕਾਂ ਲਈ ਬੰਦ ਰੱਖੀਆਂ ਗਈਆਂ ਹਨ।

LEAVE A REPLY

Please enter your comment!
Please enter your name here