ਇਟਲੀ ‘ਚ 12 ਤੋਂ 15 ਸਾਲ ਦੇ ਬੱਚਿਆਂ ਦੇ ਫਾਈਜ਼ਰ-ਬਾਇਓਐੱਨਟੈੱਕ ਟੀਕਾ ਲੱਗਣ ਦੀ ਮਿਲੀ ਮਨਜ਼ੂਰੀ

0
69

ਕੋਰੋਨਾ ਮਹਾਂਮਾਰੀ ਕਾਰਨ ਹੁਣ ਤੱਕ ਅਨੇਕਾਂ ਲੋਕਾਂ ਨੇ ਆਪਣੀ ਜਾਨ ਗੁਆ ਲਈ ਹੈ।ਦੁਨੀਆ ਵਿੱਚ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਹੇ ਇਟਲੀ ਵਿੱਚ ਇਸ ਮਹਾਂਮਾਰੀ ਨੂੰ ਰੋਕਣ ਲਈ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਟਲੀ ਵਿੱਚ ਕੋਵਿਡ-19 ’ਤੇ ਕਾਬੂ ਪਾਉਣ ਲਈ ਨਾਬਾਲਗਾਂ ਦੇ ਟੀਕਾਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।

ਇਟਲੀ ਦੇ ਡਰੱਗ ਰੈਗੂਲੇਟਰ ਨੇ ਫਾਈਜ਼ਰ-ਬਾਇਓਐੱਨਟੈੱਕ ਦੇ ਕੋਰੋਨਾਵਾਇਰਸ ਰੋਕੂ ਟੀਕੇ ਨੂੰ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦੇ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਸੋਮਵਾਰ ਸ਼ਾਮ ਨੂੰ ਦਿੱਤੀ ਗਈ।

ਇਟਲੀ ਨੇ ਇਹ ਫ਼ੈਸਲਾ ਯੂਰੋਪੀਅਨ ਮੈਡੀਸਨਜ਼ ਏਜੰਸੀ (ਈਐੱਮਏ) ਵੱਲੋਂ ਕੋਵਿਡ-19 ਰੋਕੂ ਟੀਕੇ ਨੂੰ 12-15 ਸਾਲ ਉਮਰ ਵਰਗ ਲਈ ਵਰਤਣ ਦੀ ਪ੍ਰਵਾਨਗੀ ਦੇਣ ਦੇ ਕਈ ਦਿਨਾਂ ਬਾਅਦ ਲਿਆ ਹੈ।ਕੋਰੋਨਾ ‘ਤੇ ਕਾਬੂ ਪਾਉਣ ਲਈ ਹਰ ਪੱਖੋਂ ਸੰਭਵ ਯਤਨ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here