ਨਵੀਂ ਦਿੱਲੀ : ਏਸ਼ੀਆਈ ਖੇਡਾਂ ਦੇ ਸੋਨ ਤਮਗਾ ਜੇਤੂ ਡਿੰਗਕੋ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ ਬਹੁਤ ਲੰਬੇ ਸਮੇਂ ਤੋਂ ਲੀਵਰ ਦੇ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾਂ ਦੀ ਉਮਰ 42 ਸਾਲ ਦੀ ਸੀ ਅਤੇ 2017 ਤੋਂ ਇਸ ਬੀਮਾਰੀ ਨਾਲ ਜੂਝ ਰਹੇ ਸਨ। ਖੇਡ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕੀਤਾ, ‘ਮੈਂ ਸ਼੍ਰੀ ਡਿੰਗਕੋ ਸਿੰਘ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਹ ਭਾਰਤ ਦੇ ਸਰਵਸ੍ਰੇਸ਼ਠ ਮੁੱਕੇਬਾਜ਼ਾਂ ਵਿਚੋਂ ਇਕ ਸਨ। ਡਿੰਗਕੋ ਦੇ 1998 ਬੈਂਕਾਕ ਏਸ਼ੀਆਈ ਖੇਡਾਂ ਵਿਚ ਜਿੱਤੇ ਗਏ ਸੋਨ ਤਮਗੇ ਨੇ ਭਾਰਤ ਵਿਚ ਮੁੱਕੇਬਾਜ਼ੀ ਕ੍ਰਾਂਤੀ ਨੂੰ ਜਨਮ ਦਿੱਤਾ। ਮੈਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।’

Author