ਚੰਡੀਗੜ੍ਹ : ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਘਨੌਰ ਦੇ ਕਬੱਡੀ ਦੇ ਕੌਮੀ ਖਿਡਾਰੀ ਗੁਰਲਾਲ ਘਨੌਰ ਨੇ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਿਆ ਹੈ। ਉਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ।
ਗੁਰਲਾਲ ਸਿੰਘ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਹੋਏ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਗੁਰਲਾਲ ਸਿੰਘ ਸਿਰਫ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਖੇਡ ਪਸੰਦ ਨੌਜਵਾਨਾਂ ਲਈ ਇਕ ਮਾਰਗ ਦਰਸ਼ਕ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕਬੱਡੀ ‘ਚ ਗੁਰਲਾਲ ਸਿੰਘ ਨੇ ਭਾਰਤ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੀ ਇਨ੍ਹਾਂ ਨੂੰ ਬੈਸਟ ਰੀਡਰ ਦਾ ਐਵਾਰਡ ਵੀ ਮਿਿਲਆ ਹੈ।
ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਿਵੇਂ ਗੁਰਲਾਲ ਸਿੰਘ ਕਬੱਡੀ ‘ਚ ਰੇਡ ਕਰਕੇ ਵਿਰੋਧੀਆਂ ਨੂੰ ਧੂੜ ਚਟਾਉਂਦੇ ਸਨ, ਉਂਝ ਹੀ ਸਿਆਸਤ ‘ਚ ਵੀ ਇਹ ਆਪਣੇ ਵਿਰੋਧੀਆਂ ਨੂੰ ਹਰਾਉਣਗੇ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਪੁਲਿਸ ‘ਚ ਵੱਡੇ ਅਹੁਦੇ ਦੀ ਨੌਕਰੀ ਛੱਡ ਕੇ ਗੁਰਲਾਲ ਸਿੰਘ ਇਸ ਪਾਰਟੀ ‘ਚ ਸ਼ਾਮਿਲ ਹੋਇਆ ਹੈ।ਪਾਰਟੀ ‘ਚ ਸ਼ਾਮਿਲ ਹੋਣ ਲਈ ਨੇਤਾ ਭਗਵੰਤ ਮਾਨ ਵੱਲੋਂ ਵੀ ਗੁਰਲਾਲ ਸਿੰਘ ਦਾ ਸੁਆਗਤ ਕੀਤਾ ਗਿਆ।