ਹਰਿਆਣਾ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਕੈਪਟਨ ਅਜੈ ਸਿੰਘ ਯਾਦਵ ਨੇ ਨਵਜੋਤ ਸਿੰਘ ਸਿੱਧੂ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਮੇਰੀ ਬੇਨਤੀ ਹੈ ਕਿ ਪਾਰਟੀ ਦਾ ਅਹੁਦਾ ਦੇਣ ਤੋਂ ਪਹਿਲਾਂ ਕਿਸੇ ਵਿਅਕਤੀ ਦੀ ਵਫ਼ਾਦਾਰੀ ਅਤੇ ਯੋਗਤਾ ਨੂੰ ਪਰਖਣਾ ਚਾਹੀਦਾ ਹੈ ਕਿਉਂਕਿ ਗਲਤ ਵਿਅਕਤੀ ਦੀ ਚੋਣ ਕਰਨ ਨਾਲ ਪਾਰਟੀ ਵਰਕਰਾਂ ਅਤੇ ਖਾਸ ਕਰਕੇ ਉਨ੍ਹਾਂ ਲੋਕਾਂ ਦਾ ਮਨੋਬਲ ਨੀਵਾਂ ਹੁੰਦਾ ਹੈ।
मेरी राष्ट्रीय अध्यक्ष श्रीमती सोनिया गांधी से गुजारिश है की पार्टी पद देने से पहले व्यक्ति की वफादारी,काबिलियत को अवश्य परखे क्योंकि गलत आदमी चुनने से पार्टी के कार्यकर्ताओं का मनोबल गिरता है और विशेष रूप से जो दूसरों दलों से आते हैं मैं स्वार्थी होते हैं
— Capt. Ajay Singh Yadav (@CaptAjayYadav) September 29, 2021
ਉਨ੍ਹਾਂ ਨੇ ਕਿਹਾ ਕਿ ਹੋਰ ਪਾਰਟੀਆਂ ਤੋਂ ਆਉਣ ਵਾਲੇ ਸਵਾਰਥੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ 5 ਸਾਲਾਂ ਤੋਂ ਦੂਜੀਆਂ ਪਾਰਟੀਆਂ ਤੋਂ ਆਉਣ ਵਾਲੇ ਨੇਤਾਵਾਂ ਦੇ ਕੰਮ ਨੂੰ ਵੇਖ ਕੇ ਮਹੱਤਵਪੂਰਨ ਅਹੁਦੇ ਦਿੱਤੇ ਜਾਣੇ ਚਾਹੀਦੇ ਹਨ।