ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਉਥੱਲ – ਪੁਥਲ ਚੱਲ ਰਹੀ ਹੈ। ਤੁਸੀਂ ਪੰਜਾਬ ਵਿੱਚ ਅੱਜ ਬੇਅਦਬੀ ਕਾਂਡ ਦੀ ਜਾਂਚ ਵਿੱਚ ਸ਼ਾਮਿਲ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਸ਼ਮੂਲੀਅਤ ਤੋਂ ਪੰਜਾਬ ਦੀ ਸਿਆਸੀ ਪਾਰਟੀਆਂ ਵਿੱਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਆਪ ਪਾਰਟੀ ‘ਚ ਸ਼ਾਮਿਲ ਹੁੰਦੇ ਹੀ ਸਾਫ਼ ਹੋ ਗਿਆ ਕਿ ਆਪ ਅਤੇ ਕਾਂਗਰਸ ਨੇ ਮਿਲਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀਆਂ ਸੇਵਾਵਾਂ ਦਾ ਇਸਤੇਮਾਲ ਕੀਤਾ ਹੈ ਸਿਰਫ ਅਕਾਲੀ ਦਲ ਨੂੰ ਬਦਨਾਮ ਕਰਨ ਦੇ ਲਈ। ਉਨ੍ਹਾਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨਹੀਂ ਚਾਹੁੰਦੀਆਂ ਹਨ ਕਿ ਬੇਅਦਬੀ ਦੇ ਮਾਮਲੇ ਨੂੰ ਸੁਲਝਾਇਆ ਜਾਵੇ ਉਹ ਸਿਰਫ ਇਸ ਮੁੱਦੇ ‘ਤੇ ਰਾਜਨੀਤੀ ਕਰਕੇ ਆਪਣਾ ਸਿਆਸੀ ਮੁਨਾਫ਼ਾ ਲੈ ਰਹੀ ਹੈ।