ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਮੈਡੀਕਲ ਦੇ ਵਿਦਿਆਰਥੀਆਂ ਲਈ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਮੈਡੀਕਲ ਦਾਖਲੇ ਲਈ ਓਬੀਸੀ ਅਤੇ ਆਰਥਿਕ ਤੌਰ ਤੇ ਪਛੜੇ ਵਰਗ ਦੇ ਵਿਦਿਆਰਥੀਆਂ ਲਈ ਰਾਖਵੇਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗਰੀਬ ਬੱਚੇ ਵੀ ਵਧੀਆ ਸਿੱਖਿਆ ਪ੍ਰਾਪਤ ਕਰ ਸਕਣ,ਇਸ ਲਈ ਅਜਿਹਾ ਫੈਸਲਾ ਲਿਆ ਗਿਆ ਹੈ।
ਸਰਕਾਰ ਨੇ ਓਬੀਸੀ ਸ਼੍ਰੇਣੀ ਵਿਚ 27% ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ 10 ਪ੍ਰਤੀਸ਼ਤ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਓਬੀਸੀ ਸ਼੍ਰੇਣੀ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਰਾਖਵੇਂਕਰਨ ਦੀ ਘੋਸ਼ਣਾ ਕੀਤੀ ਹੈ।