ਕੋਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ।ਇਸ ਮਹਾਂਮਾਰੀ ਕਾਰਨ ਅਨੇਕਾਂ ਲੋਕਾਂ ਨੇ ਆਪਣੀ ਜਾਨ ਗੁਆ ਲਈ ਹੈ ।ਇਸ ਲਈ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਲਿਆ ਗਿਆ ਹੈ। ਵਿਦਿਆਰਥੀਆਂ ਮਾਪਿਆਂ ਤੇ ਅਧਿਆਪਕਾਂ ’ਚੋਂ ਪ੍ਰੀ ਖਿਆ ਸਬੰਧੀ ਬੇਚੈਨੀ ਖਤਮ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ ਤੇ ਇਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਇਸ ਮੀਟਿੰਗ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ, ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਤੇ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਮੌਜੂਦ ਸਨ।
ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਸੁਰੱਖਿਆਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ।