ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੋਣਾਂ ਲਈ ਹੁਣ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ ਹੈ। ਅਜਿਹੇ ‘ਚ ਹਰ ਰਾਜਨੀਤਿਕ ਦਲ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟਿਆ ਹੈ ਅਤੇ ਪੰਜਾਬ ਦੀ ਜਨਤਾ ਨੂੰ ਲੁਭਾਵਨੇ ਵਾਅਦੇ ਵੀ ਕਰ ਰਹੇ ਹਨ। ਇਸ ਦੇ ਚਲਦੇ ਪੰਜਾਬ ਦੀ ਰਾਜਨੀਤੀ ਵਿੱਚ ਵਿਰੋਧੀ ਪੱਖ ਦੀ ਭੂਮਿਕਾ ਨਿਭਾ ਰਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਕੱਲ ਯਾਨੀ 29 ਜੂਨ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ।

ਖ਼ਬਰਾਂ ਅਨੁਸਾਰ , ਕੇਜਰੀਵਾਲ ਪੰਜਾਬ ਲਈ ਵੱਡਾ ਐਲਾਨ ਕਰ ਸਕਦੇ ਹਨ। ਜਾਣਕਾਰੀ ਦੇ ਅਨੁਸਾਰ ਕੇਜਰੀਵਾਲ ਦਿੱਲੀ ਦੀ ਤਰਜ ‘ਤੇ ਪੰਜਾਬ ਨੂੰ ਮੁਫਤ ਬਿਜਲੀ, ਔਰਤਾਂ ਲਈ ਵੱਡਾ ਐਲਾਨ, ਮਹਿੰਗਾਈ ‘ਚ ਔਰਤਾਂ ਲਈ ਬਚਤ ਦਾ ਇੰਤਜਾਮ ਆਦਿ ਦਾ ਐਲਾਨ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ‘ਚ ਕੱਲ ਕੇਜਰੀਵਾਲ ਮੀਡੀਆ ਨੂੰ ਸੰਬੋਧਿਤ ਕਰ ਸਕਦੇ ਹਨ।

Author