ਕੈਨੇਡਾ ਵਿੱਚ ਹੋਈ ਪੰਜਾਬੀ ਨੌਜਵਾਨ ਦੀ ਮੌਤ

0
41

ਪੰਜਾਬ ਦੇ ਇੱਕ ਨੌਜਵਾਨ ਦੀ ਵਿਦੇਸ਼’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਮਨਦੀਪ ਸਿੰਘ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਮੌਤ ਹੋਈ ਹੈ। ਮਨਦੀਪ ਪਿਛਲੇ ਸਾਢੇ ਤਿੰਨ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪਰਿਵਾਰ ਵਾਲਿਆਂ ਦਾ ਇਕਲੌਤਾ ਪੁੱਤਰ ਸੀ।ਉਸ ਦਾ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ । ਕੋਰੋਨਾ ਦੇ ਚੱਲਦੇ ਕੈਨੇਡਾ ਵਿਚ ਫਲਾਈਟਾਂ ਬੰਦ ਹੋਣ ਕਾਰਨ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾਵੇ।

ਮ੍ਰਿਤਕ ਦੇ ਪਿਤਾ ਸਤਿਗੁਰ ਸਿੰਘ ਅਤੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ 12ਵੀਂ ਦੀ ਪੜ੍ਹਾਈ ਕਰਵਾਉਣ ਤੋਂ ਬਾਅਦ ਅਤੇ ਆਈਲੈਟਸ ਕਰਨ ਮਗਰੋਂ ਵਿਦੇਸ਼ ਭੇਜਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਨਦੀਪ ਨੂੰ 40 ਲੱਖ ਰੁਪਏ ਖਰਚ ਕਰਕੇ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਭੇਜਿਆ ਸੀ। ਹੁਣ ਅਗਸਤ ਮਹੀਨੇ ਵਿਚ ਉਸ ਦੀ ਪੜ੍ਹਾਈ ਪੂਰੀ ਹੋ ਜਾਣੀ ਸੀ। ਇਸ ਤੋਂ ਬਾਅਦ ਉਸਨੇ ਆਪਣੀ ਪਤਨੀ ਸਿਮਰਨ ਨੂੰ ਨਾਲ ਲੈ ਕੇ ਜਾਣਾ ਸੀ। ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਰਿਵਾਰ ਵੱਲੋਂ ਇਹ ਮੰਗ ਕੀਤੀ ਗਈ ਹੈ ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਭੇਜਿਆ ਜਾਵੇ।

LEAVE A REPLY

Please enter your comment!
Please enter your name here