ਪੂਰਾ ਵਿਸ਼ਵ ਮੌਜੂਦਾ ਸਮੇਂ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਇਸ ਮਹਾਂਮਾਰੀ ਕਾਰਨ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਹੀ ਬਹੁਤ ਸਾਰੇ ਲੋਕ ਇਸ ਬਿਮਾਰੀ ਨਾਲ ਪੀੜ੍ਹਤ ਹਨ।ਇਹ ਵਾਇਰਸ ਬਹੁਤ ਹੀ ਘਾਤਕ ਸਿੱਧ ਹੋ ਰਿਹਾ ਹੈ। ਇਸ ਵਾਇਰਸ ਤੋਂ ਬਚਣ ਲਈ ਹਰ ਦੇਸ਼ ਦੀ ਸਰਕਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਲਈ ਕੋਰੋਨਾ ਮਹਾਂਮਾਰੀ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਅੰਤਰਰਾਸ਼ਟਰੀ ਫਲਾਈਟਾਂ ‘ਤੇ ਪਾਬੰਦੀ ਲਗਾਈ ਗਈ ਹੈ।

ਇਸੇ ਵਿਚਾਲੇ ਹੁਣ ਕੈਨੇਡਾ ਵੱਲੋਂ ਗੈਰ-ਜ਼ਰੂਰੀ ਅੰਤਰਰਾਸ਼ਟਰੀ ਯਾਤਰਾ ‘ਤੇ ਆਪਣੀਆਂ ਸਰਹੱਦੀ ਪਾਬੰਦੀਆਂ ਨੂੰ ਇੱਕ ਹੋਰ ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਅਜਿਹਾ ਕਰਨ ਦਾ ਮੁੱਖ ਮਕਸਦ ਇਸ ਵਾਇਰਸ ਨੂੰ ਵਧੇਰੇ ਫੈਲਣ ਤੋਂ ਰੋਕਣਾ ਹੈ। ਇਸ ਲਈ ਹੀ ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਯਾਤਰਾ ‘ਤੇ ਕੁੱਝ ਸਮੇਂ ਲਈ ਹੋਰ ਪਾਬੰਦੀ ਲਗਾ ਦਿੱਤੀ ਹੈ।


ਇਹ ਪਾਬੰਦੀਆਂ ਕੈਨੇਡਾ ਅਤੇ ਅਮਰੀਕਾ ਵਿਚਾਲੇ ਹੋਣ ਵਾਲੀਆਂ ਯਾਤਰਾ ‘ਤੇ ਵੀ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਲਗਾਈ ਗਈ ਇਸ ਪਾਬੰਦੀ ਦੀ ਮਿਆਦ 21 ਜੂਨ ਨੂੰ ਖਤਮ ਹੋਣੀ ਸੀ, ਪਰ ਕੈਨੇਡਾ ਸਰਕਾਰ ਵੱਲੋਂ ਹੁਣ ਇਨ੍ਹਾਂ ਪਾਬੰਦੀਆਂ ਨੂੰ 21 ਜੁਲਾਈ 2021 ਤੱਕ ਵਧ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਵੱਲੋਂ ਅੱਜ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਦਿਆਂ ਐਲਾਨ ਕੀਤਾ ਗਿਆ ਹੈ । ਬਿਲ ਬਲੇਅਰ ਨੇ ਦੱਸਿਆ ਕਿ ਸਰਕਾਰ ਸਾਰੇ ਕੈਨੇਡੀਅਨਾਂ ਨੂੰ ਵੈਕਸੀਨੇਟ ਕਰਨ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਸੋਮਵਾਰ ਨੂੰ ਦਿੱਤੇ ਜਾਣਗੇ ।

Author