ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਗਏ ਭਗਵੰਤ ਮਾਨ ਤੇ ਹਰਪਾਲ ਚੀਮਾ ਸਮੇਤ 200 ਵਰਕਰਾਂ ‘ਤੇ FIR ਹੋਈ ਦਰਜ

0
70

ਪੰਜਾਬ ‘ਚ ਬਿਜਲੀ ਸੰਕਟ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਗਏੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾਂ ਸਣੇ 200 ਵਰਕਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।ਇਹ ਸਾਰੇ ਹੀ ਬਿਜਲੀ ਦੀ ਸਮੱਸਿਆ ਸੰਬੰਧੀ ਇਕੱਠੇ ਹੋਏ ਸਨ।

ਇਨ੍ਹਾਂ ਵੱਲੋਂ ਰੋਸ ਪ੍ਰਗਟਾਉਣ ਲਈ ਅਜਿਹਾ ਕੀਤਾ ਗਿਆ ਸੀ ਪਰ ਇਨ੍ਹਾਂ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਸਤਿੰਦਰ ਸਿੰਘ ਦੇ ਆਦੇਸ਼ਾਂ ‘ਤੇ ਇਹ ਕੇਸ ਆਪਦਾ ਪ੍ਰਬੰਧਨ ਐਕਟ ਤਹਿਤ ਮੁੱਲਾਂਪੁਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਐਸਐਸਪੀ ਦੇ ਆਦੇਸ਼ਾਂ ‘ਤੇ ਕੁਲ 200 ਲੋਕਾਂ ਦੇ ਖਿਲਾਫ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੇਸ ਦਰਜ ਕੀਤਾ ਗਿਆ ਸੀ, ਜਦਕਿ ਆਈਪੀਸੀ ਦੀ ਧਾਰਾ 188 ਅਤੇ ਆਪਦਾ ਪ੍ਰਬੰਧਨ ਐਕਟ ਦੀ ਧਾਰਾ 51 ਏ ਦੇ ਤਹਿਤ 23 ਲੋਕਾਂ ਦਾ ਨਾਮ ਲਿਆ ਗਿਆ ਸੀ। ਇਸ ਦੇ ਨਾਲ ਹੀ, ਇੱਕ ਮਹੀਨੇ ਵਿੱਚ ਇਹ ਦੂਜੀ ਵਾਰ ਹੈ ਜਦੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਸਮੇਤ 200 ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 7 ਜੂਨ ਨੂੰ ਮੋਹਾਲੀ ਵਿੱਚ ‘ਆਪ’ ਦੇ ਨੇਤਾਵਾਂ ਅਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਜੋ ਸਿਹਤ ਮੰਤਰੀ ਦੇ ਖਿਲਾਫ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਵਿਰੋਧ ਵਿੱਚ ਇਕੱਠੇ ਹੋਏ ਸਨ।

 

LEAVE A REPLY

Please enter your comment!
Please enter your name here