ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹੈਲੀਕਾਪਟਰ ਹਾਦਸੇ ਵਿਚ ਜ਼ਖਮੀ ਹੋਏ ਕੈਪਟਨ ਵਰੁਣ ਸਿੰਘ ਦੇ ਦਿਹਾਂਤ ‘ਤੇ ਸੋਗ ਜਤਾਇਆ ਅਤੇ ਕਿਹਾ ਕਿ ਇਹ ਦੇਸ਼ ਲਈ ਬੜਾ ਹੀ ਦੁਖ਼ਦ ਪਲ ਹੈ। ਉਨ੍ਹਾਂ ਨੇ ਟਵੀਟ ਕੀਤਾ, ”ਗਰੁੱਪ ਕੈਪਟਨ ਵਰੁਣ ਸਿੰਘ ਦੇ ਦਿਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਇਹ ਦੇਸ਼ ਲਈ ਦੁਖ਼ਦ ਪਲ ਹੈ। ਦੁੱਖ ਦੀ ਇਸ ਘੜੀ ਵਿਚ ਅਸੀਂ ਤੁਹਾਡੇ ਨਾਲ ਹਾਂ।”

ਇਹ ਹੈ ਪੰਜਾਬ ਦੀ ਨੰਬਰ ONE ਗਾਂ, ਕਿਸਾਨ ਕਮਾ ਰਿਹਾ ਹੈ ਕਰੋੜਾਂ ਰੁਪਏ

8 ਦਸੰਬਰ ਨੂੰ ਤਾਮਿਲਨਾਡੂ ‘ਚ ਕੰਨੂਰ ਨੇੜੇ ਹੋਏ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹਵਾਈ ਫ਼ੌਜ ਦੇ ਕੈਪਟਨ ਵਰੁਣ ਸਿੰਘ ਦਾ ਅੱਜ ਸਵੇਰੇ ਬੈਂਗਲੁਰੂ ਦੇ ਫ਼ੌਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ। ਭਾਰਤੀ ਹਵਾਈ ਫ਼ੌਜ ਨੇ ਕਿਹਾ ਕਿ ਬਹਾਦਰ ਗਰੁੱਪ ਕੈਪਟਨ ਨੇ ਅੱਜ ਸਵੇਰੇ ਦਮ ਤੋੜ ਦਿੱਤਾ। ਇਸ ਹਾਦਸੇ ਵਿਚ ਚੀਫ ਆਫ ਡਿਫੈਂਸ ਸਟਾਫ (ਸੀ. ਡੀ. ਐਸ.) ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 11 ਹੋਰ ਫ਼ੌਜੀ ਕਰਮੀਆਂ ਦੀ ਜਾਨ ਚਲੀ ਗਈ ਸੀ।