ਚੰਡੀਗੜ੍ਹ: ਮੁਲਾਜ਼ਮ ਵਰਗ ਨੂੰ ਉਮੀਦ ਸੀ ਕਿ ਹੁਣ ਸਰਕਾਰ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰ ਦੇਵੇਗੀ। ਪਰ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਨਿਰਾਸ਼ ਕੀਤਾ ਹੈ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਵੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਬਾਰੇ ਕੋਈ ਫੈਸਲਾ ਨਹੀਂ ਹੋਇਆ। ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਮੀਦ ਸੀ ਕਿ ਇਸ ਵਾਰ ਕੈਪਟਨ ਸਰਕਾਰ ਉਨ੍ਹਾਂ ਨੂੰ ਤੋਹਫਾ ਜ਼ਰੂਰ ਦੇਵੇਗੀ ਪਰ ਕੈਬਨਿਟ ਮੀਟਿੰਗ ਵਿੱਚ ਛੇਵੇਂ ਤਨਖ਼ਾਹ ਕਮਿਸ਼ਨ ਦਾ ਏਜੰਡਾ ਤੱਕ ਨਹੀਂ ਆਇਆ।

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵੀ ਪੰਜਾਬ ਸਿਵਲ ਸਕੱਤਰੇਤ ਵਿੱਚ ਕਾਫ਼ੀ ਜ਼ਿਆਦਾ ਖੁਸ਼ੀ ਦਾ ਮਾਹੌਲ ਸੀ। ਜਦੋਂ ਦੁਪਹਿਰ ਵੇਲ਼ੇ ਤੱਕ ਨਾ ਤਾਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸਕੱਤਰੇਤ ਦੀਆਂ ਸ਼ਾਖਾਵਾਂ ਵਿੱਚ ਪਹੁੰਚੀ ਤੇ ਨਾ ਹੀ ਮੀਟਿੰਗ ਦਾ ਏਜੰਡਾ ਕੈਬਨਿਟ ਅਫ਼ੇਅਰ ਬਰਾਂਚ ਵਿੱਚ ਪਹੁੰਚਿਆ ਤਾਂ ਮੁਲਾਜ਼ਮਾਂ ਵਿੱਚ ਨਿਰਾਸ਼ਾ ਫੈਲ ਗਈ।

ਪੰਜਾਬ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਇਸ ਬੇਰੁਖੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸਾਂਝਾ ਮੁਲਾਜ਼ਮ ਮੰਚ ,ਸੁਖਚੈਨ ਸਿੰਘ ਖਹਿਰਾ ‘ਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਆਪਣੇ ਮੰਤਰੀਆਂ-ਸੰਤਰੀਆਂ ਤੇ ਚਹੇਤਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। ਪਰ ਸਰਕਾਰ ਕੱਚੇ ਤੇ ਪੱਕੇ ਮੁਲਾਜ਼ਮਾਂ ਸਮੇਤ ਬੇਰੁਜ਼ਗਾਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਕਾਫੀ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਟਲ ਰਹੀ ਹੈ। ਇਸ ਲਈ ਮੁਲਾਜ਼ਮਾਂ ਵਿੱਚ ਇਸ ਸੰਬੰਧੀ ਕਾਫੀ ਰੋਸ ਪਾਇਆ ਜਾ ਰਿਹਾ ਹੈ।

 

LEAVE A REPLY

Please enter your comment!
Please enter your name here