ਬੀਤੇ ਦਿਨੀ ਮਲੋਟ ਤੋਂ ਵਿਧਾਇਕਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਧਰਨਾ ਲਗਾ ਦਿੱਤਾ। ਉਨ੍ਹਾਂ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਸ ਮਾਮਲੇ ‘ਚ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਪਾਰਟੀ ਨੇ ਬਗਾਵਤ ਕਰਨ ਵਾਲੇ ਵਰਕਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਤਿੰਨ ਆਗੂਆਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ।
ਇਸ ਧਰਨੇ ਵਿਚ ਬਲਾਕ ਮਲੋਟ ਦੇ ਪ੍ਰਧਾਨ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਯੂਥ ਦੇ ਜਰਨਲ ਸਕੱਤਰ ਮੌਜੂਦ ਹਨ। ਇਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਪਾਰਟੀ ਲਈ ਜੀ-ਜਾਨ ਲਗਾ ਕੇ ਸੇਵਾ ਕੀਤੀ ਪਰ ਹੁਣ ਮੰਤਰੀ ਡਾਕਟਰ ਬਲਜੀਤ ਕੌਰ ਵਲੋਂ ਉਨ੍ਹਾਂ ਨੂੰ ਪਿੱਛੇ ਕਰ ਕੇ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਚੱਲ ਰਹੇ ਹਨ।
ਉਨ੍ਹਾਂ ਇਹ ਦੋਸ਼ ਵੀ ਲਾਇਆ ਇਕ ਪਾਸੇ ਪੰਜਾਬ ਦੀ ਸਰਕਾਰ ਸੂਬੇ ਨੂੰ ਨਸ਼ਾਮੁਕਤ ਅਤੇ ਭ੍ਰਿਸਟਾਚਾਰ ਮੁਕਤ ਕਰਨ ਦਾ ਦਾਅਵਾ ਕਰ ਰਹੇ ਹਨ, ਜਦੋਂ ਅਸੀਂ ਬੜੀ ਵਾਰ ਮੰਤਰੀ ਜੀ ਦੇ ਧਿਆਨ ਵਿਚ ਲਿਆ ਚੁੱਕੇ ਹਾਂ ਕਿ ਪਰ ਕੋਈ ਕਾਰਵਾਈ ਨਹੀਂ ਹੁੰਦੀ। ਇਸ ਲਈ ਸਾਨੂੰ ਮਜਬੂਰਨ ਮੰਤਰੀ ਦੇ ਘਰ ਅੱਗੇ ਧਰਨਾ ਦੇਣਾ ਪਿਆ।
ਦੂਸਰੇ ਪਾਸੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਨਜਨਤਾ ਪ੍ਰਗਟ ਕਰਦੇ ਕਿਹਾ ਕਿ ਉਨ੍ਹਾਂ ਨੂੰ ਪਤਾ ਨਹੀਂ ਕਿ ਵਰਕਰਾਂ ਵਿਚ ਕਿਸ ਦਾ ਰੋਸ ਹੈ ਜਿਸ ਬਾਰੇ ਮੈਂ ਪਤਾ ਕਰਦੀ ਹਾਂ। ਉਨ੍ਹਾਂ ਕਿਹਾ ਕਿ ਉਹ ਸਾਡੇ ਪਰਿਵਾਰ ਦੇ ਮੈਂਬਰ ਹਨ।
ਇਹ ਪੁੱਛੇ ਜਾਣ ਤੇ ਕਿ ਵਰਕਰਾਂ ਵਿਚ ਰੋਸ ਹੈ ਕਿ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨੂੰ ਪਿੱਛੇ ਕਰਕੇ ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਨਾਲ ਰੱਖਿਆ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਅਜਿਹਾ ਕੁੱਝ ਨਹੀਂ।









