ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕੰਮ ‘ਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

0
38

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਤੇ ਵਿਕਾਸ ਕਾਰਜਾਂ ‘ਤੇ ਲਗਭਗ 9.02 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਅੱਗ ਬੁਝਾਊ ਤੇ ਬਚਾਅ ਕਾਰਜਾਂ ਲਈ 50 ਮੀਟਰ ਤੋਂ ਵੱਧ ਉਚਾਈ ਵਾਲਾ ਹਾਈਡ੍ਰੌਲਿਕ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕਰੀਬ 8.57 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵੱਲੋਂ ਸੀਵਰੇਜ ਨਿਰੀਖਣ ਕੈਮਰੇ ਤੇ ਰੂਟ ਚੇਨ ਕਟਰ ਦੀ ਖ਼ਰੀਦ ਸਮੇਤ ਜੇ.ਸੀ.ਬੀ ਮਸ਼ੀਨਾਂ ਦੀ ਮੁਰੰਮਤ ਤੇ ਹੋਰ ਕਾਰਜਾਂ ‘ਤੇ ਕਰੀਬ 45.26 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਤੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਬਿਹਤਰ ਤੇ ਸੁਖਾਲਾ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਈ-ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਇਨ੍ਹਾਂ ਟੈਂਡਰਾਂ ‘ਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਵੇਰਵਾ ਉਪਰੋਕਤ ਵੈਬਸਾਈਟ ‘ਤੇ ਉਪਲਬਧ ਕਰਵਾਇਆ ਜਾਵੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕੰਮ ‘ਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

LEAVE A REPLY

Please enter your comment!
Please enter your name here