ਕੋਈ ਡਰ ਨਹੀਂ, ਸਿਰਫ ਬੀਅਰ: ਕੋਵਿਡ -19 ਦਾ ਟੀਕਾ ਲਗਵਾਉਣ ਲਈ ਜੋ ਬਾਈਡਨ ਨੇ ਮੁਫ਼ਤ ਬੀਅਰ ਦਾ ਦਿੱਤਾ ਆਫਰ

0
84

ਵਾਸ਼ਿੰਗਟਨ : ਦੁਨੀਆ ਭਰ ‘ਚ ਕੋਰੋਨਾ ਨੂੰ ਖ਼ਤਮ ਕਰਨ ਲਈ ਟੀਕਾਕਰਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜਿਨ੍ਹਾਂ ਦੇਸ਼ਾਂ ‘ਚ ਟੀਕਾਕਰਣ ਜਿੰਨੀ ਤੇਜ਼ੀ ਨਾਲ ਹੋ ਰਿਹਾ, ਉੱਥੇ ਹਾਲਾਤ ਓਨੀ ਹੀ ਤੇਜ਼ੀ ਨਾਲ ਇੱਕੋ ਜਿਹੇ ਹੁੰਦੇ ਜਾ ਰਹੇ ਹਨ। ਇਜ਼ਰਾਇਲ, ਬ੍ਰਿਟੇਨ ਅਤੇ ਅਮਰੀਕਾ ਦੇਸ਼ ਸ਼ਾਮਲ ਹਨ। ਇਸ ਲਈ ਟੀਕਾਕਰਣ ਨੂੰ ਪ੍ਰੋਤਸਾਹਿਤ ਕਰਨ ਲਈ ਹੁਣ ਆਕਰਸ਼ਕ ਆਫਰ ਵੀ ਦਿੱਤੇ ਜਾ ਰਹੇ ਹਨ। ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਟੀਕਾਕਰਣ ਨੂੰ ਪ੍ਰੋਤਸਾਹਿਤ ਕਰਨ ਲਈ ਮੁਫ਼ਤ ਬੀਅਰ ਦਾ ਆਫਰ ਦੇ ਰਿਹਾ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਵੈਕਸੀਨ ਲਗਵਾਉਣ ਦੇ ਬਦਲੇ ਲੋਕਾਂ ਨੂੰ ਮੁਫ਼ਤ ਬੀਅਰ ਦਿੱਤੀ ਜਾਵੇਗੀ। ਵ੍ਹਾਈਟ ਹਾਊਸ ਨੇ ਬੀਅਰ ਬਣਾਉਣ ਵਾਲੀ ਕੰਪਨੀ Anheuser-Busch ਨਾਲ ਮਿਲ ਕੇ ਇਹ ਪਹਿਲੀ ਸ਼ੁਰੂਆਤ ਕੀਤੀ ਹੈ।

ਮੰਥ ਆਫ ਐਕਸ਼ਨ ਦਾ ਪਲਾਨ
ਅਮਰੀਕਾ ‘ਚ ਰਾਸ਼ਟਰਪਤੀ ਜੋਅ ਬਾਈਡਨ ਨੇ ‘ਮੰਥ ਆਫ ਐਕਸ਼ਨ’ ਦਾ ਐਲਾਨ ਕੀਤਾ ਹੈ। ਇਸ ਰਾਹੀਂ ਅਮਰੀਕੀ ਸਰਕਾਰ 4 ਜੁਲਾਈ ਤੋਂ ਪਹਿਲਾਂ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੈਕਸੀਨ ਲਗਵਾਉਣਾ ਚਾਹੁੰਦੀ ਹੈ। ਰਾਸ਼ਟਰਪਤੀ ਜੋਅ ਬਾਇਡਨ ਚਾਹੁੰਦੇ ਹਨ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਦੇਸ਼ ਦੀ 70 ਫੀਸਦੀ ਆਬਾਦੀ ਨੂੰ ਘੱਟ-ਘਟੋਂ ਵੈਕਸੀਨ ਦੀ ਪਹਿਲੀ ਖੁਰਾਕ ਲੱਗ ਜਾਵੇ। ਅਮਰੀਕਾ ਦੀ 62.8 ਫੀਸਦੀ ਵਿਅਸਕ ਆਬਾਦੀ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲੱਗ ਗਈ ਹੈ। 13.36 ਕਰੋੜ ਲੋਕਾਂ ਨੂੰ ਵੈਕਸੀਨ ਦੇ ਦੋਵਾਂ ਡੋਜ਼ ਲੱਗ ਚੁੱਕੀਆਂ ਹਨ।

LEAVE A REPLY

Please enter your comment!
Please enter your name here