ਚੰਡੀਗੜ੍ਹ : ਰਾਜ ਸਭਾ ਸੰਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਬਣਾਈ ਗਈ ਨਵੀਂ SIT ਦੇ ਵੱਲੋਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣਾ ਜਾਂਚ ਦੀ ਦਿਸ਼ਾ ਵਿੱਚ ਚੁੱਕਿਆ ਗਿਆ ਠੀਕ ਕਦਮ ਹੈ। ਜਦੋਂ ਕਿ ਇਸ ਤੋਂ ਪਹਿਲਾਂ ਬਣਾਈ ਗਈ SIT ਦੀ ਰਿਪੋਰਟ ਵਿੱਚ ਬਾਦਲ ਪਰਿਵਾਰ ਨੂੰ ਮੁਲਜ਼ਮ ਤੋਂ ਦੂਰ ਰੱਖਿਆ ਗਿਆ ਸੀ ਜਿਸ ਦਾ ਨੋਟਿਸ ਵੀ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਲਿਆ ਸੀ।

ਬਾਜਵਾ ਨੇ ਕਿਹਾ ਕਿ ਫਾਇਰਿੰਗ ਮਾਮਲੇ ਵਿੱਚ ਉਸ ਵੇਲੇ ਦੇ CM ਪ੍ਰਕਾਸ਼ ਸਿੰਘ ਬਾਦਲ ਅਤੇ ਰਾਜ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਕਿੰਨੀ ਹੈ, ਇਹ ਹਰ ਕੋਈ ਜਾਣਦਾ ਹੈ। ਜ਼ਿਕਰ ਯੋਗ ਗੱਲ ਹੈ ਕਿ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਜਾਂਚ ਕਰ ਰਹੇ ADGP ਐਲ.ਕੇ.ਯਾਦਵ ਦੇ ਅਗਵਾਈ ਵਾਲੀ SIT ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਿਆ ਹੈ। ਸਾਬਕਾ ਮੁੱਖਮੰਤਰੀ 16 ਜੂਨ ਨੂੰ ਪੇਸ਼ ਹੋਣਗੇ।