ਕੋਰੋਨਾ ਕਾਰਨ ਮਿਲਖਾ ਸਿੰਘ ਦੀ ਪਤਨੀ ਦਾ ਹੋਇਆ ਦੇਹਾਂਤ

0
83

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਅਜੇ ਵੀ ਜਾਰੀ ਹੈ। ਇਸ ਮਹਾਂਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਪਣਾਂ ਸ਼ਿਕਾਰ ਬਣਾ ਲਿਆ ਹੈ। ਇਸ ਕਾਰਨ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਪਰ ਮੌਤਾਂ ਦਾ ਇਹ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਹੁਣ ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਦੇਹਾਂਤ ਹੋ ਗਿਆ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਇਸ ਦੌਰਾਨ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ।

85 ਸਾਲਾ ਨਿਰਮਲ ਕੌਰ ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਭਾਰਤੀ ਮਹਿਲਾ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ, ਨਿਰਮਲ ਦੀ ਹਸਪਤਾਲ ਵਿਚ ਦਾਖਲ ਹੋਣ ਤੋਂ ਕੁਝ ਦਿਨਾਂ ਬਾਅਦ ਸਿਹਤ ਖ਼ਰਾਬ ਹੋ ਗਈ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਅਤੇ ਦੋਸਤਾਂ ਨਾਲ ਮੇਰੀ ਦਿਲੀ ਹਮਦਰਦੀ ਹੈ।

LEAVE A REPLY

Please enter your comment!
Please enter your name here