ਚੰਡੀਗੜ੍ਹ : ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਨੂੰ ਸੋਮਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜੋ ਕੋਵਿਡ-19 ਪੌਜ਼ੀਟਿਵ ਆਉਣ ਤੋਂ ਬਾਅਦ ਆਪਣੇ ਘਰ ‘ਚ ਇਕਾਂਵਾਸ ‘ਚ ਸਨ। ਉਨ੍ਹਾਂ ਦੇ ਬੇਟੇ ਅਤੇ ਚੋਟੀ ਦੇ ਗੋਲਫਰ ਜੀਵ ਮਿਲਖਾ ਸਿੰਘ ਨੇ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਉਨ੍ਹਾਂ ਨੂੰ ਮੋਹਾਲੀ ‘ਚ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈੈ। 91 ਸਾਲ ਦੇ ਮਿਲਖਾ ਸਿੰਘ ਬੁੱਧਵਾਰ ਨੂੰ ਕੋਵਿਡ-19 ਪੌਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਹ ਚੰਡੀਗੜ੍ਹ ‘ਚ ਆਪਣੇ ਘਰ ‘ਚ ਇਕਾਂਤਵਾਸ ਸਨ।

ਖ਼ਬਰਾ ਅਨੁਸਾਰ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ। ਉਨ੍ਹਾਂ ਨੇ ਕਿਹਾ ਕਿ ਮਿਲਖਾ ਸਿਂਘ ਕਮਜ਼ੋਰੀ ਮਹਿਸੂਸ ਕਰ ਰਹੇ ਸਨ ਅਤੇ ਕੱਲ ਤੋਂ ਕੁਝ ਨਹੀਂ ਖਾ ਰਹੇ ਸਨ, ਇਸ ਲਈ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਲਾਂਕਿ ਉਨ੍ਹਾਂ ਦੇ ਪੈਰਾਮੀਟਰ ਠੀਕ ਦਿਖ ਰਹੇ ਹਨ ਪਰ ਉਨ੍ਹਾਂ ਸੋਚਿਆ ਕਿ ਉਨ੍ਹਾਂ ਨੂੰ ਦਾਖਲ ਕਰਾਉਣਾ ਹੀ ਸੁਰੱਖਿਅਤ ਹੋਵੇਗਾ। ਹਸਪਤਾਲ ‘ਚ ਉਹ ਸੀਨੀਅਰ ਡਾਕਟਰਾਂ ਦੀ ਨਿਗਰਾਨੀ ‘ਚ ਰਹਿਣਗੇ।