ਕੋਰੋਨਾ ਮਹਾਂਮਾਰੀ ਕਾਰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ

0
65

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੀੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਤਿਆਰੀਆਂ ਕਰ ਲਈਆਂ ਗਈਆਂ ਸਨ। ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਵੀ ਤਰ੍ਹਾਂ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਜਥਾ 14 ਜੂਨ ਨੂੰ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

LEAVE A REPLY

Please enter your comment!
Please enter your name here