Wednesday, September 28, 2022
spot_img

ਕੋਵਿਡ ਵੈਕਸੀਨ ਦੇ ਸਰਟੀਫਿਕੇਟ ਤੋਂ ਹਟੀ ਪੀਐਮ ਮੋਦੀ ਦੀ ਫ਼ੋਟੋ, ਜਾਣੋ ਕਿ ਹੈ ਕਾਰਨ!

ਸੰਬੰਧਿਤ

ਪੁਲਿਸ ਨੇ ਪਿਸਤੌਲ ਤੇ ਮੈਗਜ਼ੀਨ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ

ਗੁਰਦਾਸਪੁਰ : ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਹਥਿਆਰਾਂ ਸਮੇਤ...

Share

ਨਵੀਂ ਦਿੱਲੀ : ਜਿੱਥੇ ਪੂਰਾ ਦੇਸ਼ ‘ਚ ਵੈਕਸੀਨ ਲਗਾਉਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ ਕਥਿਤ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੋਟੋ ਨੂੰ 18-45 ਉਮਰ ਵਰਗ ਦੇ ਲਾਭਪਾਤਰੀਆਂ ਨੂੰ ਜਾਰੀ ਟੀਕਾਕਰਨ ਸਰਟੀਫਿਕੇਟ ਤੋਂ ਹਟਾ ਦਿੱਤਾ ਹੈ। ਦੇਖਿਆ ਗਿਆ ਕਿ ਲੋਕਾਂ ਨੂੰ ਦਿੱਤਾ ਗਿਆ ਵੈਕਸੀਨ ਦਾ ਸਰਟੀਫਿਕੇਟ ਪ੍ਰਧਾਨ ਮੰਤਰੀ ਦੀ ਫ਼ੋਟੋ ਤੋਂ ਬਿਨਾਂ ਸੀ। ਇਸ ਬਾਰੇ ਪੰਜਾਬ ਸਰਕਾਰ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਨੇ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਵੈਕਸੀਨ ਦੇ ਟੀਕੇ ਸਿੱਧੇ ਤੌਰ ‘ਤੇ ਸਪਲਾਇਰ ਤੋਂ ਖ਼ਰੀਦੇ ਹਨ।

ਖ਼ਾਸ ਗੱਲ ਇਹ ਹੈ ਕਿ ਝਾਰਖੰਡ ਅਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਪਹਿਲਾਂ ਹੀ ਪ੍ਰਧਾਨ ਮੰਤਰੀ ਦੀ ਫ਼ੋਟੋ ਦੀ ਥਾਂ ਆਪਣੇ ਮੁੱਖ ਮੰਤਰੀਆਂ ਦੀਆਂ ਫੋਟੋਆਂ ਲਾ ਚੁੱਕੀਆਂ ਹਨ। ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ, “ਅਸੀਂ (ਪੰਜਾਬ ਸਰਕਾਰ) ਟੀਕਾ ਸਪਲਾਇਰ ਤੋਂ 18-45 ਸਾਲ ਦੇ ਸਮੂਹ ਲਈ ਸਿੱਧੀ ਖ਼ਰੀਦੀ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ 45 ਸਾਲਾਂ ਤੋਂ ਵੱਧ ਲਾਭਪਾਤਰੀਆਂ ਲਈ ਟੀਕੇ ਮੁਹੱਈਆ ਕਰਵਾਏ ਗਏ ਸਨ।” ਉਨ੍ਹਾਂ ਕਿਹਾ ਕਿ ਕਿਉਂਕਿ ਰਾਜ ਸਰਕਾਰ ਆਪਣੇ ਆਪ ਟੀਕੇ ਖ਼ਰੀਦ ਰਹੀ ਹੈ, ਇਹ ਪ੍ਰਧਾਨ ਮੰਤਰੀ ਦੀ ਫ਼ੋਟੋ ਨੂੰ ਟੀਕਾਕਰਨ ਸਰਟੀਫਿਕੇਟ ਤੋਂ ਹਟਾਉਣ ਦਾ ਇੱਕ ਕਾਰਨ ਇਹ ਵੀ ਹੋ ਸਕਦਾ ਹੈ। ਖ਼ਬਰਾਂ ਅਨੁਸਾਰ ਦੱਸਿਆ ਗਿਆ ਕਿ ਸਿਹਤ ਵਿਭਾਗ ਨੇ ਟੀਕਿਆਂ ਦੀ ਘੱਟ ਸਪਲਾਈ ਬਾਰੇ ਲੋਕਾਂ ਨੂੰ ਸਪਸ਼ਟ ਤੌਰ ‘ਤੇ ਦੱਸਿਆ ਸੀ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀਬੀ ਸਿੰਘ ਨੇ ਕਿਹਾ, “ਪ੍ਰਧਾਨ ਮੰਤਰੀ ਦੀ ਫ਼ੋਟੋ ਸਰਟੀਫਿਕੇਟ ੳੱੁਤੇ ਨਹੀਂ ਹੈ ਕਿਉਂਕਿ ਟੀਕਾ ਰਾਜ ਸਰਕਾਰ ਆਪਣੇ ਵੱਲੋਂ ਖ਼ਰੀਦ ਰਹੀ ਹੈ।

ਇਸ ਤੋਂ ਇਲਾਵਾ, ਸਰਟੀਫਿਕੇਟ ਡਾਊਨਲੋਡ ਕਰਨ ਵਾਲਾ ਪੋਰਟਲ – ਕੋਰੋਨਾ ਵਾਇਰਸ ਅਲਰਟ ਵੀ ਪੰਜਾਬ ਸਰਕਾਰ ਦਾ ਹੈ।” ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਗਲੇ 6 ਮਹੀਨਿਆਂ ਵਿੱਚ ਰਾਜ ਲਈ ਟੀਕਿਆਂ ਦੀ ਖ਼ਰੀਦ ਲਈ ਇੱਕ ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਰਾਖਵਾਂਕਰਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 6,000 ਰੁਪਏ ਮਾਸਿਕ ਪੈਨਸ਼ਨ ਦੇਣ ਦੀ ਮੰਗ ਕੀਤੀ, ਜਿਨ੍ਹਾਂ ਨੇ ਕੋਵਿਡ ਕਾਰਨ ਘਰ ਦੇ ਕਮਾਈ ਕਰਨ ਵਾਲਾ ਮੈਂਬਰ ਗੁਆ ਦਿੱਤੇ ਹਨ।

spot_img