ਨਵੀਂ ਦਿੱਲੀ: ਪਿਛਲੇ ਦਿਨੀਂ ਦੇਸ਼ ‘ਚ ਕੋਰੋਨਾ ਦੀ ਲਾਗ ਦੇ ਨਵੇਂ ਮਾਮਲਿਆਂ ‘ਚ ਮਾਮੂਲੀ ਵਾਧਾ ਹੋਇਆ ਹੈ। ਮੰਗਲਵਾਰ ਨੂੰ ਕੋਰੋਨਾ ਦੇ 2 ਲੱਖ 8 ਹਜ਼ਾਰ 714 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਨਵੇਂ ਸੰਕਰਮਿਤ ਲੋਕਾਂ ਦੀ ਗਿਣਤੀ 2 ਲੱਖ ਤੋਂ ਘੱਟ ਹੋ ਗਈ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ 2 ਲੱਖ 95 ਹਜ਼ਾਰ 85 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ।
ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਨੇ ਸਰਕਾਰ ਅਤੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ 24 ਘੰਟੇ ‘ਚ ਕੋਰੋਨਾ ਕਾਰਨ 4159 ਲੋਕਾਂ ਦੀ ਮੌਤ ਹੋਈ ਹੈ।