ਨਵੀਂ ਦਿੱਲੀ : ਵੈਸਟਇੰਡੀਜ਼ ਦੇ ਧਾਕੜ ਬੱਲੇਬਾਜ ਕ੍ਰਿਸ ਗੇਲ ਮੈਦਾਨ ‘ਤੇ ਆਪਣੀ ਬੱਲੇਬਾਜ਼ੀ ਤੇ ਮੈਦਾਨ ਦੇ ਬਾਹਰ ਆਪਣੀ ਮਸਤੀ ਲਈ ਖਬਰਾਂ ‘ਚ ਬਣੇ ਰਹਿੰਦੇ ਹਨ। ਇੱਕ ਵਾਰ ਫਿਰ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ। ਕ੍ਰਿਸ ਗੇਲ ਦੀ ਇੱਕ ਫੋਟੋ ਇਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਫੋਟੋ ‘ਚ ਉਹ ਪੰਜਾਬੀ ਡੈਡੀ ਬਣੇ ਹੋਏ ਹਨ। ਕ੍ਰਿਸ ਗੇਲ ਨੇ ਆਪਣੇ ਇੰਸਟਾਗ੍ਰਾਮ ‘ਤੇ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ। ਇਸ ਫੋਟੋ ‘ਚ ਤੁਸੀਂ ਦੇਖ ਸਕਦੇ ਹੋ ਕਿ ਉਹ ਪੱਗ ਬੰਨ ਕੇ ਨਜ਼ਰ ਆ ਰਹੇ ਹਨ। ਕ੍ਰਿਸ ਗੇਲ ਨੇ ਇਹ ਤਸਵੀਰ ਸ਼ੇਅਰ ਕਰ ਲਿਿਖਆ- ਕੱਲ ਦੀ ਸ਼ੂਟਿੰਗ ਦੇ ਲਈ ਇੰਤਜ਼ਾਰ ਨਹੀਂ ਕਰ ਸਕਦਾ। ਪੰਜਾਬੀ ਡੈਡੀ ਬਣਨ ਜਾ ਰਿਹਾ ਹਾਂ। ਫੈਂਸ ਵੀ ਗੇਲ ਦੇ ਇਸ ਅੰਦਾਜ਼ ਨੂੰ ਦੇਖ ਕੇ ਬਹੁਤ ਖੁਸ਼ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗੇਲ ਸੋਸ਼ਲ ਮੀਡੀਆ ‘ਤੇ ਚਰਚਾਂ ‘ਚ ਸਨ, ਜਦੋਂ ਉਨ੍ਹਾਂ ਨੇ ਕਾਰ ਦੀ ਤਸਵੀਰ ਸ਼ੇਅਰ ਕੀਤੀ ਸੀ। ‘ਯੂਨੀਵਰਸ ਬੌਸ’ ਦੇ ਨਾਂ ਨਾਲ ਮਸ਼ਹੂਰ ਗੇਲ ਆਪਣੀ ਧਮਾਕੇਦਾਰ ਬੱਲੇਬਾਜ਼ੀ ਤੋਂ ਇਲਾਵਾ ਮਜ਼ਾਕੀਏ ਅੰਦਾਜ਼ ਦੇ ਲਈ ਵੀ ਜਾਣੇ ਜਾਂਦੇ ਹਨ। ਗੇਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਆਈ. ਪੀ. ਐੱਲ. ਦੇ ਮੁਅੱਤਲ ਹੋਣ ਤੋਂ ਬਾਅਦ ਗੇਲ ਇਕ ਬਾਰ ਫਿਰ ਵੈਸਟਇੰਡੀਜ਼ ਦੀ ਨੈਸ਼ਨਲ ਟੀਮ ਵਲੋਂ ਖੇਡਦੇ ਹੋਏ ਨਜ਼ਰ ਆਉਣਗੇ। ਗੇਲ ਆਸਟਰੇਲੀਆ ਵਿਰੁੱਧ ਸੀਰੀਜ਼ ‘ਚ ਵੈਸਟਇੰਡੀਜ਼ ਵਲੋਂ ਖੇਡਣਗੇ। ਆਸਟਰੇਲੀਆ ਦੀ ਟੀਮ ਵੈਸਟਇੰਡੀਜ਼ ਦੌਰੇ ‘ਤੇ 3 ਵਨ ਡੇ ਤੇ 5 ਟੀ-20 ਮੈਚਾਂ ਦੀ ਸੀਰੀਜ਼ ਖੇਡਣ ਵਾਲੀ ਹੈ।

Author