ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਿਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪਰਵਾਨਗੀ ਦੇ ਦਿੱਤੀ।ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੁਆਰਾ 2 IPS ਤੇ 4 PPS ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਨ ਤੋਂ ਬਾਅਦ ਪਹਿਲੀ ਮਹਿਲਾ ਐਸ.ਐਸ.ਪੀ ਮਿਲੀ ਹੈ। ਆਈ.ਪੀ.ਐਸ ਕੰਵਰਦੀਪ ਕੌਰ ਨੂੰ ਮਲੇਰਕੋਟਲਾ ਦੀ ਐੱਸ .ਐੱਸ.ਪੀ ਨਿਯੁਕਤ ਕੀਤਾ ਗਿਆ ਹੈ। ਇਸ ਸਮੇਂ ਉਹ ਐੱਸ.ਐੱਸ.ਪੀ ਕਪੂਰਥਲਾ ਵਜੋਂ ਤਾਇਨਾਤ ਹੈ।

ਐੱਸ.ਐੱਸ.ਪੀ ਕਪੂਰਥਲਾ ਨਿਯੁਕਤ ਹੋਣ ਤੋਂ ਪਹਿਲਾਂ, ਉਨ੍ਹਾਂ ਨੇ ਹੋਰਨਾਂ ਤੋਂ ਇਲਾਵਾ ਏਆਈਜੀ, ਸੰਯੁਕਤ ਕਮਿਸ਼ਨਰ ਪੁਲਿਸ ਦੇ ਅਹੁਦੇ ‘ਤੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਬਾਅਦ ਵਿੱਚ ਆਈਪੀਐਸ ਲਈ ਚੁਣਿਆ ਗਿਆ।